ETV Bharat / state

ਮਾਨਸਾ ਦੇ ਆੜ੍ਹਤੀਏ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਰਵਾਨਾ - mansa arhatiya leaves for delhi

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦਾ ਘਿਰਾਓ ਕਰ ਕੇ ਬੈਠੇ ਕਿਸਾਨਾਂ ਦੀ ਹਮਾਇਤ ਲਈ ਐਤਵਾਰ ਨੂੰ ਮਾਨਸਾ ਤੋਂ ਆੜ੍ਹਤੀਏ ਅਤੇ ਨੌਜਵਾਨ ਮੁੰਡੇ-ਕੁੜੀਆਂ ਦਾ ਜਥਾ ਦਿੱਲੀ ਲਈ ਰਵਾਨਾ ਹੋ ਗਿਆ ਹੈ।

ਮਾਨਸਾ ਦੇ ਆੜ੍ਹਤੀਏ ਕਿਸਾਨਾਂ ਦੀ ਹਮਾਇਤ 'ਤੇ ਦਿੱਲੀ ਰਵਾਨਾ

author img

By

Published : Dec 6, 2020, 5:38 PM IST

ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦਾ ਘਿਰਾਓ ਕਰ ਕੇ ਬੈਠੇ ਕਿਸਾਨਾਂ ਦੀ ਹਮਾਇਤ ਉੱਤੇ ਐਤਵਾਰ ਜ਼ਿਲ੍ਹੇ ਦੇ ਆੜ੍ਹਤੀਏ ਅਤੇ ਨੌਜਵਾਨ ਮੁੰਡੇ-ਕੁੜੀਆਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ। 100 ਤੋਂ ਵੱਧ ਮੈਂਬਰਾਂ ਨੇ ਰਵਾਨਾ ਹੋਣ ਸਮੇਂ ਕੇਂਦਰ ਸਰਕਾਰ ਵਿਰੁੱਧ ਭਰਵੀਂ ਨਾਅਰੇਬਾਜ਼ੀ ਕੀਤੀ ਅਤੇ ਕਾਨੂੰਨ ਵਾਪਸ ਲੈਣ ਲਈ ਕਿਹਾ।

ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਅਤੇ ਕਾਮਰੇਡ ਰਾਜਵਿੰਦਰ ਸਿੰਘ ਨੇ ਕਿਹਾ ਕਿ ਅੱਜ 100 ਤੋਂ ਜ਼ਿਆਦਾ ਮੈਂਬਰ ਸਵੇਰੇ ਦੋ ਬੱਸਾਂ ਰਾਹੀਂ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਰਵਾਨਾ ਹੋਏ ਹਨ। ਉਨ੍ਹਾਂ ਦੱਸਿਆ ਕਿ ਜਥੇ ਵਿਚਲੇ ਮੈਂਬਰਾਂ ਨੇ ਰਵਾਨਾ ਹੋਣ ਸਮੇਂ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਜ਼ਾਹਿਰ ਕੀਤਾ।

ਵੇਖੋ ਵੀਡੀਓ।

ਉਨ੍ਹਾਂ ਕਿਹਾ ਕਿ ਹੁਣ ਇਹ ਮੁੱਦਾ ਇਕੱਲੇ ਕਿਸਾਨਾਂ ਦਾ ਨਹੀਂ ਬਲਕਿ ਪੂਰੇ ਦੇਸ਼ ਦੇ ਲੋਕਾਂ ਦਾ ਮੁੱਦਾ ਬਣ ਚੁੱਕਿਆ ਹੈ। ਮੋਦੀ ਸਰਕਾਰ ਜੋ ਖੇਤੀ ਵਿਰੋਧੀ ਕਾਨੂੰਨਾਂ ਲੈ ਕੇ ਆਈ ਹੈ ਇਹ ਕਿਸਾਨਾਂ-ਮਜ਼ਦੂਰਾਂ ਦੇ ਨਾਲ ਆੜ੍ਹਤੀਆਂ ਤੇ ਵਪਾਰੀਆਂ ਨੂੰ ਵੀ ਉਜਾੜਨ ਵਾਲਾ ਬਿੱਲ ਹੈ।

ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਕਿਤੇ ਵੀ ਇਸ ਬਿੱਲ ਨੂੰ ਲਿਆਉਣ ਦੀ ਮੰਗ ਨਹੀਂ ਉੱਠੀ ਪਰ ਸਰਕਾਰ ਵੱਲੋਂ ਧੱਕੇਸ਼ਾਹੀ ਨਾਲ ਇਹ ਬਿੱਲ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਲੋਕ ਇਕਜੁੱਟ ਹੋ ਚੁੱਕੇ ਹਨ ਅਤੇ ਲੱਖਾਂ ਦੀ ਸੰਖਿਆ ਵਿੱਚ ਲੋਕ ਪਿਛਲੇ 9 ਦਿਨਾਂ ਤੋਂ ਕੜਾਕੇ ਦੀ ਠੰਢ ਵਿੱਚ ਦਿੱਲੀ ਡੇਰੇ ਲਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਛੇਤੀ ਵਾਪਸ ਲੈਣੇ ਚਾਹੀਦੇ ਹਨ ਨਹੀਂ ਤਾਂ ਇਹ ਅੰਦੋਲਨ ਹੋਰ ਵੀ ਤਿੱਖਾ ਹੋਵੇਗਾ ਅਤੇ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.