ਮਾਨਸਾ: ਕੁਲ ਹਿੰਦ ਬੈਂਕ ਮੁਲਾਜ਼ਮ ਐਸੋਸੀਏਸ਼ਨ (all india bank employees association) ਨੇ ਸੋਮਵਾਰ ਤੋਂ ਦੇਸ਼ ਭਰ ਦੇ ਬੈਂਕਾਂ ਵਿੱਚ ਦੋ ਦਿਨਾਂ ਤੱਕ ਹੜਤਾਲ ਕਰਨ ਦਾ ਸੱਦਾ ਦਿੱਤਾ ਹੈ। ਇਸੇ ਨੂੰ ਲੈ ਕੇ ਪਹਿਲੇ ਦਿਨ ਮਾਨਸਾ ਵਿਖੇ ਵੀ ਅਸਰ ਵੇਖਣ ਨੂੰ ਮਿਲਿਆ (bank strike affects services in mansa) ਤੇ ਬੈਂਕ ਮੁਲਾਜ਼ਮਾਂ ਨੇ ਕੰਮਕਾਜ ਠੱਪ ਰੱਖਿਆ ਤੇ ਹੜਤਾਲ ਕੀਤੀ (bank employees underwent two days strike)।
ਦੇਸ਼ ਭਰ ਵਿੱਚ ਇੱਕ ਲੱਖ ਬੈਂਕ ਮੁਲਾਜ਼ਮਾਂ ਵੱਲੋਂ ਬੈਂਕ ਹੜਤਾਲ ਕਰਕੇ ਸਰਕਾਰ ’ਤੇ ਹਮਲਾ ਕੀਤਾ ਜਾ ਰਿਹਾ ਹੈ (bank employees takes on center government)। ਬੈਂਕ ਕਰਮਚਾਰੀਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ (temporary employees should be regularized) ਆਊਟ ਸੋਰਸਿੰਗ ਨੂੰ ਬੰਦ ਕਰਨਾ (stop outsourcing) ਬੈਂਕਾਂ ਦੇ ਨਿੱਜੀਕਰਨ ’ਤੇ ਰੋਕ ਲਗਾਉਣਾ (stop privatization of banking) ਮੁੱਖ ਮੰਗਾਂ ਹਨ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਹੁਣ ਹਰ ਚੀਜ਼ ਨੂੰ ਵੇਚ ਰਹੀ ਹੈ। ਜਿਸ ਤਰ੍ਹਾਂ ਪੰਨਾ ਏਅਰਪੋਰਟ ਅਤੇ ਹੋਰ ਸਰਕਾਰੀ ਸੰਸਥਾਵਾਂ ਵੇਚੀਆਂ ਗਈਆਂ ਹਨ, ਉਸੇ ਤਰ੍ਹਾਂ ਹੁਣ ਬੈਂਕਾਂ ਨੂੰ ਵੇਚਣਾ ਚਾਹੁੰਦੀ ਹੈ ਅਤੇ ਅਸੀਂ ਸਰਕਾਰ ਦੀ ਮਨਸ਼ਾ ਨੂੰ ਕਦੇ ਵੀ ਪੂਰਾ ਨਹੀਂ ਹੋਣ ਦੇਵਾਂਗੇ।
ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਦੀ ਹੜਤਾਲ ਦੇ ਵਿੱਚ ਸਰਕਾਰ ਨੂੰ ਇਹ ਦੱਸਣਾ ਹੈ ਕਿ ਜੇਕਰ ਅਜਿਹੀਆਂ ਨੀਤੀਆਂ ਵਾਪਸ ਨਾ ਲਈਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਹੋਰ ਤੇਜ਼ ਹੋਵੇਗਾ। ਜਿਕਰਯੋਗ ਹੈ ਕਿ ਇਸ ਦੋ ਦਿਨਾਂ ਹੜਤਾਲ ਦਾ ਸਰਵ ਵਿਆਪੀ ਅਸਰ ਵੇਖਣ ਨੂੰ ਮਿਲ ਰਿਹਾ ਹੈ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬੈਂਕ ਤੇ ਸਿਹਤ ਮੁਲਾਜ਼ਮ ਹੜਤਾਲ ਕਰ ਰਹੇ ਹਨ।
ਇਹ ਵੀ ਪੜ੍ਹੋ:ਦੋ ਦਿਨ ਬੰਦ ਰਹਿਣਗੇ ਬੈਂਕ, ਮੁਲਾਜ਼ਮ ਹੜਤਾਲ ’ਤੇ ਬੈਠੇ