ETV Bharat / state

ਮੂਸੇਵਾਲਾ ਕਤਲ ਮਾਮਲੇ 'ਚ ਨਾਮਜ਼ਦ ਜੋਗਿੰਦਰ ਸਿੰਘ ਜੋਗਾ ਨੂੰ ਮਾਨਸਾ ਅਦਾਲਤ ਨੇ ਭੇਜਿਆ ਦੋ ਦਿਨਾਂ ਰਿਮਾਂਡ 'ਤੇ - ਸਲਮਾਨ ਖਾਨ ਨੂੰ ਮਾਰਨ ਦੀ ਧਮਕੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮਾਨਸਾ ਪੁਲਿਸ ਵੱਲੋਂ ਭੋਦਸੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਜੋਗਿੰਦਰ ਸਿੰਘ ਜੋਗਾ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ ਅਦਾਲਤ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।

Mansa court sent Joginder Singh Joga on two days remand in Musewala murder case.
Mansa News : ਮੂਸੇਵਾਲਾ ਕਤਲ ਮਾਮਲੇ 'ਚ ਨਾਮਜਦ ਜੋਗਿੰਦਰ ਸਿੰਘ ਜੋਗਾ ਨੂੰ ਮਾਨਸਾ ਅਦਾਲਤ ਨੇ ਭੇਜਿਆ ਦੋ ਦਿਨਾਂ ਰਿਮਾਂਡ 'ਤੇ
author img

By

Published : Jun 27, 2023, 12:46 PM IST

ਮਾਨਸਾ ਅਦਾਲਤ ਨੇ ਜੋਗਿੰਦਰ ਸਿੰਘ ਜੋਗਾ ਨੂੰ ਦੋ ਦਿਨਾਂ ਰਿਮਾਂਡ 'ਤੇ ਭੇਜਿਆ

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲਗਾਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਥੇ ਹੀ ਮਾਨਸਾ ਅਦਾਲਤ ਵਿਚ ਬੀਤੇ ਦਿਨੀਂ ਮੂਸੇਵਾਲਾ ਕਤਲ ਮਾਮਲੇ 'ਚ ਨਾਮਜਦ ਇੱਕ ਹੋਰ ਵਿਅਕਤੀ ਜੋਗਿੰਦਰ ਸਿੰਘ ਜੋਗਾ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਨੇ ਹਰਿਅਣਾ ਮਡੀਊਲ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਨਾਹ ਦਿੱਤੀ ਸੀ। ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਭੋਦਸੀ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਵੱਲੋਂ ਹੁਣ ਜੋਗਾ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਸਿਰਫ ਦੋ ਦਿਨ ਦੇ ਰਿਮਾਂਡ ਨੂੰ ਹੀ ਮਨਜ਼ੂਰੀ ਦਿੱਤੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 28 ਜੂਨ ਨੂੰ ਹੋਵੇਗੀ।

28 ਜੂਨ ਨੂੰ ਹੋਵੇਗੀ ਅਗਲੀ ਪੇਸ਼ੀ : ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਜੋਗਿੰਦਰ ਸਿੰਘ ਜੋਗਾ 103 ਮੁਸੇਵਾਲਾ ਮਡਰ ਕੇਸ ਵਿੱਚ ਪੀਓ ਕਰਾਰ ਦਿੱਤਾ ਗਿਆ ਸੀ, ਜਿਸ ਵਿਚ ਮਾਨਸਾ ਪੁਲਿਸ ਗੁੜਗਾਓਂ ਦੀ ਇਕ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ। ਜੋਗਿੰਦਰ ਜੋਗਾ ਨੂੰ ਪੁਲਿਸ ਨੇ ਸਭ ਤੋਂ ਪਹਿਲਾਂ ਗ੍ਰਿਫਤਾਰ ਕੀਤਾ ਸੀ ਅਤੇ ਕਾਫੀ ਸਮੇਂ ਤੋਂ ਗੁੜਗਾਓਂ ਦੀ ਜੇਲ੍ਹ ਵਿੱਚ ਬੰਦ ਸੀ।ਪੁਲਿਸ ਵੱਲੋਂ ਅਦਾਲਤ 'ਚ ਆਪਣਾ ਪੱਖ ਰੱਖਿਆ ਗਿਆ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 4 ਜੋ ਹਰਿਆਣਾ ਮਡਿਊਲ ਦੇ ਸ਼ੂਟਰ ਸਨ। ਜਿੰਨਾ ਵਾਰੇ ਜੋਗਾ ਨੂੰ ਜਾਣਕਾਰੀ ਹੈ। ਪੁਲਿਸ ਨੇ ਇਸ ਤੋਂ ਮਾਮਲੇ ਵਿੱਚ ਪੜਤਾਲ ਕਰਨੀ ਹੈ ਕਿ ਉਨ੍ਹਾਂ ਵਿਅਕਤੀਆਂ ਨੂੰ ਕਿਥੇ-ਕਿਥੇ ਠਹਿਰਾਇਆ ਗਿਆ ਅਤੇ ਹਥਿਆਰਾਂ ਸਬੰਧੀ ਜਾਂਚ ਪੜਤਾਲ ਕਰਨੀ ਹੈ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ 28 ਜੂਨ ਨੂੰ ਮਾਨਸਾ ਅਦਾਲਤ 'ਚ ਪੇਸ਼ੀ ਹੋਵੇਗੀ ਅਤੇ ਮਾਨਯੋਗ ਅਦਾਲਤ ਵੱਲੋਂ ਵੱਖ-ਵੱਖ ਜੇਲ੍ਹਾਂ ਦੇ ਜੇਲ੍ਹ ਸੁਪਰਡੈਂਟਾਂ ਨੂੰ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਸਲਮਾਨ ਖਾਨ ਨੂੰ ਮਾਰਨ ਦੀ ਧਮਕੀ : ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੱਡੇ ਖੁਲਾਸੇ ਹੋਏ ਹਨ। ਗੋਲਡੀ ਬਰਾੜ ਵੱਲੋਂ ਕਬੂਲਿਆ ਗਿਆ ਹੈ ਕਿ ਇਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਜਿਸ ਦੀ ਵਜ੍ਹਾ ਵਿੱਕੀ ਮਿੱਡੂਖੇੜਾ ਦੱਸਿਆ ਜਾ ਰਹਿਆ ਹੈ। ਇਸ ਦੇ ਨਾਲ ਹੀ ਗੋਲਡੀ ਬਰਾੜ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਹੁਣ ਅਗਲੀ ਵਾਰੀ ਸਲਮਾਨ ਖਾਨ ਦੀ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.