ETV Bharat / state

ਬੈਂਸ ਦੀ ਗ੍ਰਿਫਤਾਰੀ ਲਈ ਕਲਮਛੋੜ ਹੜਤਾਲ ਜਾਰੀ

ਵਿਧਾਇਕ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਨਾਲ ਕੀਤੇ ਦੁਰਵਿਵਹਾਰ ਦਾ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਇਸ ਦੇ ਤਹਿਤ ਸੂਬੇ ਭਰ ਦੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਅਤੇ ਧਰਨਾ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਵੱਲੋਂ ਬੈਂਸ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਉਨ੍ਹਾਂ ਦੀ ਵਿਧਾਇਕੀ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਫੋਟੋ
author img

By

Published : Sep 9, 2019, 3:04 PM IST

ਮਾਨਸਾ : ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਵਿਧਾਇਕ ਸਿਮਰਜੀਤ ਬੈਂਸ ਵਿਰੁੱਧ ਕਲਮਛੋੜ ਹੜਤਾਲ ਜਾਰੀ ਹੈ। ਇਸੇ ਕੜੀ ਵਿੱਚ ਮਾਨਸਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਨੇ ਵੀ ਕਲਮ ਛੋੜ ਹੜਤਾਲ ਕੀਤੀ। ਹੜਤਾਲ ਦੇ ਦੌਰਾਨ ਮੁਲਾਜ਼ਮਾਂ ਨੇ ਸੂਬਾ ਸਰਕਾਰ ਅਤੇ ਵਿਧਾਇਕ ਬੈਂਸ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।

ਵੀਡੀਓ

ਪੰਜਾਬ ਭਰ ਵਿੱਚ ਬੈਂਸ ਦੇ ਵਿਰੁੱਧ ਡੀ. ਸੀ. ਦਫਤਰ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਤੁਰੰਤ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਐਸਡੀਐਮ ਜ਼ੀਰਾ ਨਰਿੰਦਰ ਧਾਲੀਵਾਲ ਨੂੰ ਕਾਰ ਸਣੇ ਦਰਿਆ ਵਿੱਚ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਵੀ ਨਾਰਾਜ਼ਗੀ ਜ਼ਾਹਿਰ ਕੀਤੀ। ਡੀਸੀ ਦਫਤਰ ਦੇ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਇਨ੍ਹਾਂ ਵਿਅਕਤੀਆਂ ਦੇ ਵਿਰੁੱਧ ਤੁਰੰਤ ਕਾਰਵਾਈ ਨਹੀਂ ਕਰਦੀ ਤਾਂ ਉੱਹ ਵੱਡੇ ਪੱਧਰ 'ਤੇ ਧਰਾਨ ਪ੍ਰਦਰਸ਼ਨ ਕਰਨਗੇ।

ਕੀ ਹੈ ਮਾਮਲਾ :

ਬੀਤੇ ਦਿਨੀਂ ਬਟਾਲਾ ਵਿਖੇ ਇੱਕ ਪਟਾਕਾ ਫ਼ੈਕਟਰੀ ਵਿੱਚ ਹੋਏ ਬਲਾਸਟ ਤੋਂ ਬਾਅਦ ਸਿਮਰਜੀਤ ਬੈਂਸ ਜ਼ਖ਼ਮੀਆਂ ਦਾ ਹਾਲ ਪੁੱਛਣ ਦੇ ਲਈ ਸਿਵਲ ਹਸਪਤਾਲ ਪਹੁੰਚੇ ਸਨ। ਇਥੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ, ਵਿਪੁਲ ਉੱਜਵਲ ਨਾਲ ਉਨ੍ਹਾਂ ਦੀ ਇੱਕ ਮ੍ਰਿਤਕ ਵਿਅਕਤੀ ਸਤਨਾਮ ਸਿੰਘ ਦੀ ਲਾਸ਼ ਨਾ ਮਿਲਣ ਨੂੰ ਲੈ ਕੇ ਕਾਫ਼ੀ ਤਿੱਖੀ ਬਹਿਸ ਹੋਈ। ਇਹ ਬਹਿਸ ਦੇ ਦੌਰਾਨ ਵਿਧਾਇਕ ਬੈਂਸ ਨੇ ਡਿਪਟੀ ਕਮਿਸ਼ਨਰ ਨੂੰ ਅਪਸ਼ਬਦ ਵੀ ਬੋਲੇ। ਇਸ ਘਟਨਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਸ਼ਿਕਾਇਤ ਆਧਾਰ 'ਤੇ ਬਟਾਲਾ ਪੁਲਿਸ ਨੇ ਵਿਧਾਇਕ ਸਮੇਤ ਕਈ ਲੋਕਾਂ 'ਤੇ ਮਾਮਲਾ ਦਰਜ ਕਰ ਲਿਆ।

Intro:ਬਟਾਲਾ ਵਿਖੇ ਪਟਾਕਾ ਫ਼ੈਕਟਰੀ ਵਿੱਚ ਹੋਏ ਬਲਾਸਟ ਤੋਂ ਬਾਅਦ ਸਿਵਲ ਹਸਪਤਾਲ ਦੇ ਵਿੱਚ ਲੁਧਿਆਣਾ ਦੇ ਐਮਐਲਏ ਸਿਮਰਜੀਤ ਬੈਂਸ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਦੇ ਨਾਲ ਕੀਤੇ ਦੁਰਵਿਵਹਾਰ ਤੋਂ ਬਾਅਦ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਕਲਮਛੋੜ ਹੜਤਾਲ ਕਰਕੇ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਵਿਧਾਇਕ ਸਿਮਰਜੀਤ ਬੈਂਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ

Body:ਮਾਨਸਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਅਤੇ ਉਸ ਦੀ ਵਿਧਾਇਕ ਮੈਂਬਰਸ਼ਿਪ ਰੱਦ ਕਰਨ ਨੂੰ ਲੈ ਕੇ ਕਲਮ ਛੋੜ ਹੜਤਾਲ ਕੀਤੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਕੁਝ ਦਿਨ ਪਹਿਲਾਂ ਬਟਾਲਾ ਵਿਖੇ ਪਟਾਕਾ ਫ਼ੈਕਟਰੀ ਵਿੱਚ ਹੋਏ ਬਲਾਸਟ ਤੋਂ ਬਾਅਦ ਸਿਮਰਜੀਤ ਬੈਂਸ ਵੱਲੋਂ ਜ਼ਖ਼ਮੀਆਂ ਦਾ ਹਾਲ ਪੁੱਛਣ ਦੇ ਲਈ ਸਿਵਲ ਹਸਪਤਾਲ ਪਹੁੰਚੇ ਸਨ ਜਿੱਥੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉੱਜਵਲ ਨਾਲ ਉਨ੍ਹਾਂ ਦੀ ਇੱਕ ਮ੍ਰਿਤਕ ਵਿਅਕਤੀ ਸਤਨਾਮ ਸਿੰਘ ਦੀ ਲਾਸ਼ ਨਾ ਮਿਲਣ ਨੂੰ ਲੈ ਕੇ ਕਾਫ਼ੀ ਤਿੱਖੀ ਬਹਿਸ ਹੋਈ ਬੈਂਸ ਤੋਂ ਬਾਅਦ ਵਿਧਾਇਕ ਬੈਂਸ ਨੇ ਡਿਪਟੀ ਕਮਿਸ਼ਨਰ ਨੂੰ ਅਪਸ਼ਬਦ ਵੀ ਬੋਲੇ ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸ਼ਿਕਾਇਤ ਦਿੱਤੀ ਗਈ ਅਤੇ ਬਟਾਲਾ ਪੁਲਿਸ ਨੇ ਵਿਧਾਇਕ ਸਮੇਤ ਬਾਈ ਲੋਕਾਂ ਤੇ ਮਾਮਲਾ ਦਰਜ ਵੀ ਕਰ ਲਿਆ ਹੈ ਪੰਜਾਬ ਭਰ ਵਿੱਚ ਬੈਂਸ ਦੇ ਖਿਲਾਫ ਡੀ ਸੀ ਦਫਤਰ ਦੇ ਕਰਮਚਾਰੀਆਂ ਨੇ ਹੜਤਾਲ ਕਰਕੇ ਤੁਰੰਤ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਐਸਡੀਐਮ ਜ਼ੀਰਾ ਨਰਿੰਦਰ ਧਾਲੀਵਾਲ ਨੂੰ ਕਾਰ ਸਮੇਤ ਦਰਿਆ ਵਿੱਚ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ਼ ਵੀ ਨਾਰਾਜ਼ਗੀ ਜ਼ਾਹਿਰ ਕੀਤੀ ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਵਿਅਕਤੀਆਂ ਦੇ ਖਿਲਾਫ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਬਾਡੀ ਦੇ ਸੱਦੇ ਤੇ ਸੰਘਰਸ਼ ਜਾਰੀ ਰਹੇਗਾ

ਬਾਈਟ ਜਸਵੰਤ ਸਿੰਘ ਕਰਮਚਾਰੀ ਡੀਸੀ ਦਫ਼ਤਰ ਮਾਨਸਾ

ਬਾਈਟ ਧਰਮ ਸਿੰਘ ਕਰਮਚਾਰੀ ਡੀ ਸੀ ਦਫ਼ਤਰ ਮਾਨਸਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.