ਮਾਨਸਾ: ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਵਜੋਂ ਬਿਕਰਮ ਸਿੰਘ ਦੀ ਤਾਜਪੋਸ਼ੀ ਸਮਾਗਮ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਮਾਨਸਾ ਦਾ ਦੌਰਾ ਕਰਨਗੇ ਅਤੇ ਮਾਨਸਾ ਨੂੰ ਵਿਕਾਸ ਪੱਖੋਂ ਅੱਗੇ ਲੈ ਕੇ ਆਉਣ ਲਈ ਗ੍ਰਾਂਟਾਂ ਦੇ ਵੀ ਦਿੱਤੀਆਂ ਜਾਣਗੀਆਂ।
ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਬੰਧ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਨਾ ਸਾੜਨ ਕਿਉਂਕਿ ਪਰਾਲੀ ਸੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਵਾਹਨਾਂ ਦਾ ਸੜਕਾਂ 'ਚੇ ਚੱਲਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਵਾਰ ਗੁਰਪੁਰਬ ਦੇ ਸਬੰਧ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਵੀ ਪਰਾਲੀ ਦੇ ਧੂੰਏਂ ਕਾਰਨ ਉਡਾਣਾਂ ਰੱਦ ਹੋ ਜਾਂਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ੀਰੋ ਡਰਿੱਲ ਨਾਲ ਬਿਜਾਈ ਕਰਨ 'ਤੇ ਵੀ ਕਣਕ ਦਾ ਦੁਗਣਾ ਮੁਨਾਫ਼ਾ ਕੱਢਿਆ ਜਾ ਸਕਦਾ ਹੈ।
ਆਵਾਰਾ ਪਸ਼ੂਆਂ ਦੇ ਮਾਮਲੇ 'ਤੇ ਬੋਲਦਿਆਂ ਉਨ੍ਹਾਂ ਸ਼ਿਵ ਸੈਨਾ ਅਤੇ ਹਿੰਦੂ ਜਥੇਬੰਦੀਆਂ ਨੂੰ ਕਿਹਾ ਕਿ ਉਹ ਦੱਸਣ ਕਿ ਸ੍ਰੀ ਕ੍ਰਿਸ਼ਨ ਜੀ ਨੇ ਕਿਸੇ ਗਊ ਦੀ ਪੂਜਾ ਕਰਨ ਲਈ ਕਿਹਾ ਹੈ, ਕਿਉਂਕਿ ਅੱਜ ਅਮਰੀਕਨ ਅਤੇ ਹੋਰ ਕਈ ਪ੍ਰਕਾਰ ਦੀਆਂ ਗਊਆਂ ਹਨ ਜੋ ਕਿ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ। ਉਨ੍ਹਾਂ ਹਿੰਦੂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਿਰਫ਼ ਪੂਜਣ ਯੋਗ ਗਊ ਨੂੰ ਛੱਡ ਕੇ ਦੂਸਰੀਆਂ ਅਵਾਰਾ ਗਊਆਂ ਤੋਂ ਲੋਕਾਂ ਨੂੰ ਛੁਟਕਾਰਾ ਮਿਲਣਾ ਚਾਹੀਦਾ ਹੈ।