ਮਾਨਸਾ: ਛੇਵੇਂ ਪੇ ਕਮਿਸ਼ਨ ਦੇ ਵਿੱਚ ਡਾਕਟਰਾਂ ਦੀ ਤਨਖ਼ਾਹ ਚੋਂ ਕੀਤੀ ਗਈ ਕਟੌਤੀ ਦੇ ਰੋਸ ਵੱਜੋਂ ਮਾਨਸਾ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਲਮ ਛੋੜ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਤੇ ਡਾਕੇ ਮਾਰਨੇ ਬੰਦ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ: ਇੱਕ ਮਹਿਲਾ ਜਿਸ ਨੂੰ ਰਾਤ ਨੂੰ ਲੱਗਦਾ ਹੈ ਡਰ, ਤੇ ਬਦਲਦੀ ਹੈ ਕਪੜੇ!
ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਤੇ ਡਾਕੇ ਮਾਰੇ ਜਾ ਰਹੇ ਹਨ ਜਦੋਂਕਿ ਛੇਵੇਂ ਪੇ ਕਮਿਸ਼ਨ ਦੇ ਵਿਚ ਸਰਕਾਰ ਨੇ ਉਨ੍ਹਾਂ ਦਾ 25 ਫ਼ੀਸਦੀ ਐੱਨਪੀਏ ਘਟਾ ਕੇ 20 ਫੀਸਦੀ ਕਰ ਦਿੱਤਾ ਹੈ ਅਤੇ ਬੇਸਿਕ ਪੇਅ ਨੂੰ ਡੀਲਿੰਕ ਕਰ ਦਿੱਤਾ ਹੈ ਜਿਸ ਨਾਲ ਡਾਕਟਰਾਂ ਨੂੰ 10 ਤੋਂ 15 ਹਜ਼ਾਰ ਰੁਪਏ ਘਾਟਾ ਪਵੇਗਾ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਅੱਜ ਪੈੱਨ ਡਾਊਨ ਹੜਤਾਲ ਕੀਤੀ ਗਈ ਹੈ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੋਵਿਡ ਨਾਲ ਸਬੰਧਿਤ ਅਤੇ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ, ਪਰ ਓਪੀਡੀ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਰਕਾਰ ਦੇ ਇਨ੍ਹਾਂ ਨੀਤੀਆਂ ਦੇ ਖ਼ਿਲਾਫ਼ ਉਨ੍ਹਾਂ ਵੱਲੋਂ ਪੰਜਾਬ ਬਾਡੀ ਦੇ ਸੱਦੇ ਤੇ ਪੈੱਨਡਾਊਨ ਹੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਆਪਣੀਆਂ ਅਜਿਹੀਆਂ ਨੀਤੀਆਂ ਵਾਪਸ ਨਾ ਲਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ: 3 ਸਾਲਾਂ ’ਚ 187 ਮੈਡਲ ਜਿੱਤਣ ਵਾਲੇ ਖਿਡਾਰੀ ਦੀ ਸਰਕਾਰ ਨੂੰ ਅਪੀਲ