ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਦੇਰ ਰਾਤ ਕਿਸਾਨ ਭੋਲਾ ਸਿੰਘ ਦੀ ਮੌਤ ਹੋ ਗਈ। ਭੋਲਾ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਕਿਸਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਖੁਡਾਲ ਕਲਾਂ ਦਾ ਰਹਿਣ ਵਾਲਾ ਸੀ।
ਦਸ ਦੇਈਏ ਕਿ ਮ੍ਰਿਤਕ ਕਿਸਾਨ ਦੇ ਘਰ ਉਨ੍ਹਾਂ ਦੀ ਪਤਨੀ, ਇੱਕ ਮੁੰਡਾ ਤੇ ਇੱਕ ਕੁੜੀ ਹੈ ਜਿਨ੍ਹਾਂ ਨੂੰ ਭੋਲਾ ਸਿੰਘ ਇਕੱਲਾ ਛੱਡ ਗਿਆ ਹੈ। ਕਿਸਾਨ ਭੋਲਾ ਸਿੰਘ ਤਿੰਨ ਲੱਖ ਰੁਪਏ ਦਾ ਕਰਜ਼ਦਾਰ ਸੀ। ਭੋਲਾ ਸਿੰਘ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਸੀ।