ਮਾਨਸਾ: ਝੋਨੇ ਦੀ ਫ਼ਸਲ ਮੰਡੀ ਵਿੱਚ ਕੁਝ ਸਮੇਂ ਤੱਕ ਆਉਣੀ ਸ਼ੁਰੂ ਹੋ ਜਾਵੇਗੇ ਅਤੇ ਕਣਕ ਦੀ ਫ਼ਸਲ ਦੀ ਬਿਜਾਈ ਬੇਸ਼ੱਕ ਕੁਝ ਸਮੇਂ ਬਾਅਦ ਹੋਣੀ ਹੈ ਪਰ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਅਤੇ ਕਣਕ ਦੀ ਫ਼ਸਲ ਦੀ ਸਿੱਧੀ ਬਿਜਾਈ ਕਰਨ ਦੇ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਰੀ ਉਪਲੱਬਧ ਕਰਵਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸੇ ਵੀ ਕਿਸਾਨ ਨੂੰ ਝੋਨੇ ਦੀ ਪਰਾਲੀ ਜਲਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਜਿਸ ਦੇ ਨਿਪਟਾਰੇ ਦੇ ਲਈ ਵਿਭਾਗ ਦੇ ਕੋਲ 549 ਕਿਸਾਨ ਸਮੂਹਾਂ ਅਤੇ 649 ਕਿਸਾਨਾਂ ਵੱਲੋਂ ਵਿਅਕਤੀਗਤ ਤੌਰ 'ਤੇ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿੱਚ ਹੁਣ ਸਬਸਿਡੀ ਤੇ ਖੇਤੀ ਮਸ਼ੀਨਰੀ ਉਪਲੱਬਧ ਕਰਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨ ਸਮੂਹਾਂ ਨੂੰ 80 ਫੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਲਈ ਵੀ ਜਾਗਰੂਕ ਕਰਨ ਦੇ ਲਈ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
29 ਏਕੜ ਜ਼ਮੀਨ 'ਤੇ ਝੋਨੇ ਦੀ ਖੇਤੀ ਕਰ ਰਹੇ ਪਿੰਡ ਮੂਲੇਵਾਲਾ ਦੇ ਕਿਸਾਨ ਦਰਬਾਰਾ ਸਿੰਘ ਨੇ ਸਾਲ 2015 ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ। ਹੈਪੀ ਸੀਡਰ ਦੇ ਨਾਲ ਝੋਨੇ ਦੀ ਬਿਜਾਈ ਕਰਨ ਤੋਂ ਪਹਿਲਾਂ ਦਰਬਾਰਾ ਸਿੰਘ ਨੇ ਝੋਨੇ ਦੀ ਪਰਾਲੀ ਦਾ ਪ੍ਰਬੰਧ ਕਰਕੇ ਖੇਤੀ ਦੇ ਵੱਖ-ਵੱਖ ਉਪਕਰਨਾਂ ਦਾ ਉਪਯੋਗ ਕੀਤਾ।