ETV Bharat / state

ਸਰ੍ਹੋਂ ਦੀ ਚੰਗੀ ਪੈਦਾਵਾਰ ਤੋਂ ਮਾਨਸਾ ਦੇ ਕਿਸਾਨ ਖ਼ੁਸ਼ - ਸਰ੍ਹੋਂ ਦੀ ਫਸਲ

ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਕੀਤੀ ਗਈ ਸਰ੍ਹੋਂ ਦੀ ਫਸਲ ਦੀ ਖੇਤਾਂ ਵਿੱਚ ਲਹਿਰਾ ਰਹੀ ਹੈ। ਉਥੇ ਹੀ ਕਿਸਾਨਾਂ ਨੂੰ ਵੀ ਸਰ੍ਹੋਂ ਦੀ ਚੰਗੀ ਪੈਦਾਵਾਰ ਹੋਣ ਦੀ ਉਮੀਦ ਹੈ ਅਤੇ ਕਿਸਾਨ ਵੀ ਖ਼ੁਸ਼ ਦਿਖਾਈ ਦੇ ਰਹੇ ਹਨ।

ਮਾਨਸਾ
ਮਾਨਸਾ
author img

By

Published : Feb 25, 2021, 10:37 PM IST

ਮਾਨਸਾ: ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਕੀਤੀ ਗਈ ਸਰ੍ਹੋਂ ਦੀ ਫਸਲ ਖੇਤਾਂ ਵਿੱਚ ਲਹਿਰਾ ਰਹੀ ਹੈ। ਉਥੇ ਹੀ ਕਿਸਾਨਾਂ ਨੂੰ ਵੀ ਸਰ੍ਹੋਂ ਦੀ ਚੰਗੀ ਪੈਦਾਵਾਰ ਹੋਣ ਦੀ ਉਮੀਦ ਹੈ ਅਤੇ ਕਿਸਾਨ ਵੀ ਖ਼ੁਸ਼ ਦਿਖਾਈ ਦੇ ਰਹੇ ਹਨ।

ਖੇਤੀਬਾੜੀ ਵਿਭਾਗ ਦਾ ਵੀ ਕਹਿਣਾ ਹੈ ਕਿ ਜ਼ਿਲ੍ਹੇ ਭਰ ਵਿੱਚ ਕਿਸਾਨਾਂ ਵੱਲੋਂ ਸਰ੍ਹੋਂ ਦੀ ਕੀਤੀ ਗਈ ਬਿਜਾਈ ਦੀ ਪੈਦਾਵਾਰ ਚੰਗੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਸਮੇਂ ਸਮੇਂ ਤੇ ਫਸਲਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਦਾ ਰਹਿੰਦਾ ਹੈ ਤਾਂ ਕਿ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਸਰ੍ਹੋਂ ਦੀ ਚੰਗੀ ਪੈਦਾਵਾਰ ਤੋਂ ਮਾਨਸਾ ਦੇ ਕਿਸਾਨ ਖ਼ੁਸ਼

ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਵਾਰ ਸਰ੍ਹੋਂ ਦੀ ਚੰਗੀ ਪੈਦਾਵਾਰ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਏਰੀਏ ਵਿੱਚ ਝੋਨੇ ਦੀ ਫਸਲ ਚੰਗੀ ਨਹੀਂ ਹੁੰਦੀ ਅਤੇ ਕਿਸਾਨ ਕਣਕ ਅਤੇ ਸਰ੍ਹੋਂ ਦੀ ਫਸਲ ਤੋਂ ਹੀ ਮੁਨਾਫਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਸਰ੍ਹੋਂ ਦੀ ਫ਼ਸਲ ਤੋਂ ਚੰਗੀ ਪੈਦਾਵਾਰ ਮਿਲਦੀ ਹੈ ਉਥੇ ਹੀ ਕਿਸਾਨ ਸਰ੍ਹੋਂ ਤੋਂ ਆਪਣੇ ਘਰ ਦੇ ਲਈ ਤੇਲ ਅਤੇ ਪਸ਼ੂਆਂ ਦੇ ਲਈ ਖਾਲ ਵੀ ਖੁਦ ਹੀ ਤਿਆਰ ਕਰਵਾ ਲੈਂਦੇ ਹਨ।

ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਰ੍ਹੋਂ ਦੀ ਫਸਲ ਸਬੰਧੀ ਅਤੇ ਹੋਰ ਫਸਲਾਂ ਸਬੰਧੀ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸਮੇਂ-ਸਮੇਂ 'ਤੇ ਜਾਗਰੂਕ ਕਰਦੇ ਰਹਿੰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਪਈ ਸੰਘਣੀ ਧੁੰਦ ਦੇ ਕਾਰਨ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਸੀ ਕਿ ਉਹ ਆਪਣੀ ਫਸਲ ਦੀ ਚੰਗੀ ਤਰ੍ਹਾਂ ਦੇਖ ਭਾਲ ਕਰਨ ਕਿਉਂਕਿ ਅਜਿਹੇ ਮੌਸਮ ਵਿਚ ਬੀਮਾਰੀ ਪੈ ਜਾਂਦੀ ਹੈ ਪਰ ਇਨ੍ਹਾਂ ਫ਼ਸਲਾਂ ਦਾ ਅਜੇ ਤੱਕ ਬਚਾਅ ਹੈ।

ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਖੇਤ ਵਿੱਚ ਗੇੜਾ ਰੱਖਣ ਕਿਉਂਕਿ ਜੇਕਰ ਕਿਤੇ ਉਨ੍ਹਾਂ ਨੂੰ ਚਿੱਟੀ ਮੱਖੀ ਜਾਂ ਕਾਲਾ ਤੇਲਾ ਜਾਂ ਡੱਬੀਆਂ ਨਜ਼ਰ ਆਉਂਦੀਆਂ ਹਨ ਤਾਂ ਖੇਤੀਬਾੜੀ ਵਿਭਾਗ ਮੁਤਾਬਕ ਇਸ 'ਤੇ ਸਪਰੇਅ ਦਾ ਹੀ ਛਿੜਕਾਅ ਕਰਨ। ਉਨ੍ਹਾਂ ਦੱਸਿਆ ਕਿ ਅੱਗੇ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਫ਼ਸਲ ਵੀ ਪੱਕਣੀ ਸ਼ੁਰੂ ਹੋ ਗਈ ਹੈ ਇਸ ਸਮੇਂ ਵੀ ਕਿਸਾਨਾਂ ਨੂੰ ਫਸਲ ਦੀ ਦੇਖਭਾਲ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੋਈ ਸ਼ੱਕ ਨਹੀਂ ਕਿ ਜ਼ਿਲ੍ਹੇ ਵਿੱਚ ਇਸ ਵਾਰ ਸਰ੍ਹੋਂ ਦੀ ਫਸਲ ਦੀ ਚੰਗੀ ਪੈਦਾਵਾਰ ਹੋਵੇਗੀ ਪਰ ਉੱਥੇ ਹੀ ਕਿਸਾਨ ਆਪਣੀ ਫਸਲ ਦੀ ਚੰਗੀ ਤਰ੍ਹਾਂ ਦੇਖਭਾਲ ਕਰਦੇ ਰਹਿਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.