ਮਾਨਸਾ: ਖੇਤੀ ਮੋਟਰਾਂ ਦੇ ਲਈ ਬਿਜਲੀ ਸਪਲਾਈ ਦਿਨ ਵੇਲੇ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਵੱਲੋਂ ਐਕਸੀਅਨ ਦਫ਼ਤਰ ਮਾਨਸਾ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀ ਮੋਟਰਾਂ ਦੇ ਲਈ ਬਿਜਲੀ ਸਪਲਾਈ ਰਾਤ ਦੀ ਬਜਾਏ ਦਿਨ ਸਮੇਂ ਦਿੱਤੀ ਜਾਵੇ, ਕਿਉਂਕਿ ਰਾਤ ਸਮੇਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਪਾਣੀ ਲਾਉਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਕਿਸਾਨਾਂ ਨੇ ਕਿਹਾ ਕਿ ਜੇ ਛੇਤੀ ਹੀ ਪਾਵਰਕਾਮ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਮਜਬੂਰਨ ਕਿਸਾਨ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ।
ਕਿਸਾਨਾਂ ਨੇ ਕਿਹਾ ਕਿ ਰਾਤ ਨੂੰ ਕਣਕ ਨੂੰ ਦੀ ਫਸਲ ਨੂੰ ਪਾਣੀ ਲਾਉਣ ਸਮੇਂ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਉਨ੍ਹਾਂ ਕਿਹਾ ਕਿ ਰਾਤ ਸਮੇਂ ਆਵਾਰਾ ਪਸ਼ੂ ਖੇਤਾਂ ਵਿੱਚ ਘੁੰਮਦੇ ਹਨ, ਜਿਸ ਕਾਰਨ ਕਿਸਾਨ ਕਈ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।
ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਬੇਸ਼ੱਕ ਪਾਣੀ ਦੀ ਮੰਗ ਜਾਂ ਖਾਦ ਦੀ ਮੰਗ ਜਾਂ ਫਿਰ ਫ਼ਸਲਾਂ ਦੇ ਲਈ ਬੀਜਾਂ ਦੀ ਮੰਗ ਦੇ ਲਈ ਧਰਨੇ ਲਗਾਉਣੇ ਪੈਂਦੇ ਹਨ ਅਤੇ ਉਸ ਤੋਂ ਬਾਅਦ ਹੀ ਸਰਕਾਰ ਵੱਲੋਂ ਕਿਸਾਨਾਂ ਮੰਗਾਂ ਵੱਲ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਪਾਵਰਕਾਮ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਮਜਬੂਰਨ ਕਿਸਾਨਾਂ ਨੂੰ ਸੜਕਾਂ 'ਤੇ ਉਤਰਨਾ ਪਵੇਗਾ।