ਮਾਨਸਾ: ਪੰਜਾਬ ਭਰ ਵਿਚ ਪਾਵਰਕਾਮ ਦੇ ਜੁਆਇੰਟ ਫੋਰਮ ਦੇ ਸੱਦੇ 'ਤੇ ਕਰਮਚਾਰੀਆਂ ਵੱਲੋਂ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਪਾਵਰਕਾਮ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ । ਇਸ ਮੌਕੇ ਕਰਮਚਾਰੀਆਂ ਨੇ ਗੇਟ ਰੈਲੀ ਕੀਤੀ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ । ਇਸ ਮੌਕੇ ਕਰਮਚਾਰੀਆਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦ ਲਾਗੂ ਕਰਨ ਦੀ ਮੰਗ ਕੀਤੀ ਗਈ ।
ਕਰਮਚਾਰੀਆਂ ਦੀਆਂ ਮੰਗਾਂ: ਇਸ ਮੌਕੇ ਆਗੂਆਂ ਨੇ ਕਿਹਾ ਕਿ 295/19 ਸਹਾਇਕ ਕਰਮਚਾਰੀਆਂ 'ਤੇ ਦਰਜ ਕੇਸ ਰੱਦ ਕੀਤੇ ਜਾਣ ਅਤੇ ਪੂਰੀ ਤਨਖਾਹ ਦਿੱਤੀ ਜਾਵੇ। ਇਸ ਤੋਂ ਇਲਾਵਾ ਡੀ ਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਪੇਅ ਬੈਡ ਦਾ ਮਸਲਾ 'ਤੇ 18 ਮਈ ਨੂੰ ਮੈਨੇਜਮੈਂਟ ਨਾਲ ਮੀਟਿੰਗ ਹੋਈ ਸੀ ਜਿਸ ਵਿੱਚ ਮੀਟਿੰਗ ਬੇਸਿੱਟਾ ਰਹੀ ਅਤੇ ਕਰਮਚਾਰੀ ਆਗੂ ਵਾਕਆਊਟ ਕਰ ਕੇ ਵਾਪਸ ਆ ਗਏ ਸਨ ਕਿਉਂਕਿ ਮਨੇਜਮੈਂਟ ਕਿਸੇ ਵੀ ਗੱਲ ਨੂੰ ਮੰਨਣ ਦੇ ਲਈ ਤਿਆਰ ਨਹੀਂ ਸੀ । ਇਸ ਤੋ ਇਲਾਵਾ ਓ ਸੀ ਮਸਲਾ, ਆਰ ਡੀ ਐਫ ਮਸਲਾ ਤੇ ਮੋਬਾਈਲ ਭੱਤੇ ਦਾ ਮਸਲਾ ਲਟਕ ਰਿਹਾ ਹੈ ।
ਬਿਜਲੀ ਮੰਤਰੀ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਦਾ ਐਲਾਨ: ਕਰਮਚਾਰੀਆਂ ਨੇ 25 ਮਈ ਨੂੰ ਜੁਆਇੰਟ ਫੋਰਮ ਵੱਲੋਂ ਅੰਮ੍ਰਿਤਸਰ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਰੋਸ ਪ੍ਰਦਰਸ਼ਨ ਵਿਚ ਮਾਨਸਾ ਦੇ ਕਰਮਚਾਰੀ ਵੱਡੇ ਕਾਫ਼ਲੇ ਸਮੇਤ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ 18 ਤਰੀਕ ਨੂੰ ਮੀਟਿੰਗ ਬੇਸਿੱਟਾ ਰਹੀ ਜਿਸ ਤੋਂ ਬਾਅਦ ਲਗਾਤਾਰ ਜੁਆਇੰਟ ਫੋਰਮ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਇਸ ਗੇਟ ਰੈਲੀ ਵਿੱਚ ਵੀ ਅਸੀਂ ਸਰਕਾਰ ਤੋਂ ਇਹ ਮੰਗ ਕਰਦੇ ਹਾਂ ਕਿ ਸਾਡੀਆਂ ਮੰਗਾਂ ਨੂੰ ਜਲਦ ਲਾਗੂ ਕੀਤਾ ਜਾਵੇ ।