ਮਾਨਸਾ: ਪੰਜਾਬ ਸਰਕਾਰ ਨੇ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ ਤੇ ਸਰਕਾਰ ਵੱਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਵੀ ਕੀਤੇ ਜਾ ਰਹੇ ਨੇ ਪਰ ਸਰਕਾਰ ਦੇ ਇਹ ਦਾਅਵੇ ਕਿੰਨੇ ਕੁ ਸਹੀ ਨੇ ਇਸ ਦੀ ਜ਼ਮੀਨੀ ਹਕੀਕਤ ਮਾਨਸਾ ਦੀ ਅਨਾਜ ਮੰਡੀ ਵਿੱਚ ਵੇਖਣ ਨੂੰ ਮਿਲੀ।
ਮਾਨਸਾ ਦੀ ਅਨਾਜ ਮੰਡੀ ਵਿੱਚ ਸਫ਼ਾਈ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਾ ਤਾਂ ਇੱਥੇ ਪੀਣ ਵਾਲਾ ਪਾਣੀ ਹੈ ਅਤੇ ਹੀ ਪਾਖ਼ਾਨਿਆਂ ਦਾ ਪ੍ਰਬੰਧ ਹੈ। ਉਨ੍ਹਾਂ ਦਾ ਇਲਜ਼ਾਮ ਹੈ ਸਰਕਾਰ ਦੀ ਕਾਰਗੁਜ਼ਾਰੀ ਬੜੀ ਹੀ ਢਿੱਲੀ ਹੈ। ਇਸ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਅਵਾਰਾ ਪਸ਼ੂਆਂ ਨੇ ਇਸ ਮੰਡੀ ਨੂੰ ਆਪਣੀ ਆਰਾਮ ਗਾਹ ਬਣਾ ਲਿਆ ਗਿਆ ਹੈ।
ਇਸ ਬਾਰੇ ਜਦੋਂ ਕਿਸਾਨ ਯੂਨੀਅਨ ਨਾਲ਼ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜੇ ਝੋਨੇ ਦੀ ਖ਼ਰੀਦ ਸਹੀ ਵੇਲੇ ਸ਼ੁਰੂ ਨਾ ਹੋਈ ਅਤੇ ਕਿਸਾਨਾਂ ਨੂੰ ਫ਼ਸਲ ਦਾ ਸਹੀ ਮੁੱਲ ਨਾ ਮਿਲਿਆ ਤਾਂ ਉਹ ਸਰਕਾਰ ਵਿਰੁੱਧ ਸੰਘਰਸ਼ ਵਿੱਢ ਦੇਣਗੇ। ਉੱਧਰ ਦੂਜੇ ਪਾਸੇ ਜਦੋਂ ਮੰਡੀ ਦੀ ਸਫ਼ਾਈ ਬਾਰੇ ਮਾਰਕੀਟ ਕਮੇਟੀ ਦੇ ਸੈਕਟਰੀ ਨਾਲ਼ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਤੇ ਇਹ ਕਹਿ ਕੇ ਪੱਲਾ ਝਾੜ ਲਿਆ ਕਿ ਮੰਡੀ ਵਿੱਚ ਸਫ਼ਾਈ ਹੋ ਚੁੱਕੀ ਹੈ ਅਤੇ ਪੀਣ ਦੇ ਪਾਣੀ ਵੀ ਪੂਰਾ ਪ੍ਰਬੰਧ ਹੈ।
ਬੇਸ਼ੱਕ ਸਰਕਾਰ ਨੇ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਜਾਂਦਾ ਹੈ ਕਿ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਨੇ ਪਰ ਮੰਡੀਆਂ ਦੀ ਤਰਸਯੋਗ ਹਾਲਤ ਵੇਖ ਕੇ ਲਗਦਾ ਹੈ ਕਿ ਦਾਅਵੇ ਮਹਿਜ਼ ਕਾਗ਼ਜ਼ੀ ਦਾਅਵੇ ਹੀ ਹਨ