ਮਾਨਸਾ: ਦੇਰ ਸ਼ਾਮ ਹਲਕਾ ਸਰਦੂਲਗੜ੍ਹ ਦੇ ਪਿੰਡ ਜਟਾਣਾ 'ਚ ਮਾਨਸਾ ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮਾਨਸਾ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪਟਿਆਲਾ ਦੇ ਕਰਮਵੀਰ ਸਿੰਘ, ਮਾਨਸਾ ਦੇ ਅਕਾਸ਼ਪ੍ਰੀਤ ਅਤੇ ਭਾਰਤੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦ ਕਿ ਬਠਿੰਡਾ ਦਾ ਜਾਮਨ ਸਿੰਘ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ।
ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਦੋਸ਼ੀਆਂ ਤੋਂ ਪੰਜ ਵੱਡੇ ਹਥਿਆਰ ਅਤੇ ਚਾਰ ਛੋਟੇ ਹਥਿਆਰਾਂ ਸਣੇ ਦੋ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਗੈਂਗਸਟਰ ਸੁਖਪ੍ਰੀਤ ਬੁੱਡਾ ਗਰੁੱਪ ਦੇ ਦੱਸੇ ਜਾ ਰਹੇ ਹਨ ਜਿਨ੍ਹਾਂ ਤੋਂ ਗਹਿਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਸਾਰੇ ਨੌਜਵਾਨ ਪਿੰਡ ਦੇ ਇੱਕ ਘਰ 'ਚ ਲੁਕੇ ਹੋਏ ਸਨ ਜਿੱਥੇ ਪੁਲਿਸ ਨੇ ਹੁਣ ਪਹਿਰਾ ਲਗਾ ਦਿੱਤਾ ਹੈ।
ਪਿੰਡ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਪਿੰਡ ਜਟਾਣਾ ਕਲਾਂ ਨੇੜੇ ਵੱਡੀ ਤਾਦਾਦ ਵਿੱਚ ਪੁਲਿਸ ਫੋਰਸ ਜਾਂਦੀ ਵੇਖੀ ਪਰ ਉਨ੍ਹਾਂ ਨੂੰ ਨਹੀਂ ਪਤਾ ਕਿ ਕਿੰਨੇ ਲੋਕ ਗ੍ਰਿਫ਼ਤਾਰ ਕੀਤੇ ਗਏ ਹਨ।