ਮਾਨਸਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਤੋਂ ਤੁਰੰਤ ਬਾਅਦ ਮਾਨਸਾ ਦੇ ਪਿੰਡ ਮੂਸੇ ਵਿਖੇ ਪੁੱਜੇ। ਇੱਥੇ ਉਹ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਮਿਲੇ। ਚੰਨੀ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਪੁਲਿਸ ਨੇ ਸੁਨੇਹਾ ਭੇਜਿਆ ਸੀ ਕਿ ਜੇਕਰ ਉਹ ਮਾਨਸਾ ਆਵੇਗਾ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਸ ਨੂੰ ਪੁਲਿਸ ਨੇ ਪੁਰਾਣੇ ਕੇਸ ਵਿੱਚ ਤਲਬ ਕੀਤਾ ਹੈ। ਚੰਨੀ ਨੇ ਦੋਸ਼ ਲਾਇਆ ਕਿ ਉਸ ਨੂੰ ਮੂਸੇਵਾਲਾ (summons against Ex CM Charanjit Singh Channi) ਦੇ ਪਰਿਵਾਰ ਨਾਲ ਮਿਲਣ ਤੋਂ ਰੋਕਿਆ ਗਿਆ।
ਇਸ ਮਾਮਲੇ 'ਚ ਭੇਜੇ ਸੰਮਨ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਜਦੋਂ ਮਾਨਸਾ ਆ ਰਹੇ ਸਨ, ਤਾਂ ਉਨ੍ਹਾਂ ਨੂੰ ਮਾਨਸਾ ਪੁਲਿਸ ਦਾ ਫੋਨ ਆਇਆ ਕਿ ਉਹ ਮਾਨਸਾ ਨਾ ਆਉਣ। ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜੇਕਰ ਮਾਨਸਾ ਆਉਣਾ ਹੈ, ਤਾਂ ਉਹ ਮੂਸੇਵਾਲਾ ਦੇ ਘਰ ਰਾਤ ਨਹੀਂ ਰੁਕਣਗੇ। ਚੰਨੀ ਮੁਤਾਬਕ, ਜਦੋਂ ਉਹ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਨਾਲ ਮੌਜੂਦ ਸਨ, ਤਾਂ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਕੋਲ ਝੂਠੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਖ਼ਿਲਾਫ਼ ਦਰਜ ਕੀਤਾ (Charanjit Singh Channi In Mansa) ਗਿਆ ਕੇਸ ਝੂਠਾ ਹੈ।
ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਵਿਦੇਸ਼ ਚਲੇ ਗਏ ਸਨ ਜਿਸ ਤੋ ਬਾਅਦ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਚੋਣ ਲੜ ਚੁੱਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ (Channi in Moosewala haveli) ਕਤਲ ਕਰ ਦਿੱਤਾ ਗਿਆ ਸੀ। ਹੁਣ ਚਰਨਜੀਤ ਚੰਨੀ ਪੰਜਾਬ ਪਰਤੇ। ਸਾਬਕਾ ਮੁੱਖ ਮੰਤਰੀ (Mansa Police issued summons against Ex CM) ਨੇ ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਇੱਕ ਘੰਟੇ ਦੇ ਕਰੀਬ ਮੁਲਾਕਾਤ ਕੀਤੀ।
ਪੁਲਿਸ ਮੂਸੇਵਾਲਾ ਦੀ ਮੌਤ ਤੋਂ ਬਾਅਦ ਚਲਾਨ ਪੇਸ਼ ਕਰ ਰਹੀ: ਚਰਨਜੀਤ ਚੰਨੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੁਲਿਸ ਹੁਣ ਚਲਾਨ ਪੇਸ਼ ਕਰ ਰਹੀ ਹੈ। ਇਹ ਚਲਾਨ ਸਿੱਧੂ ਮੂਸੇਵਾਲਾ ਅਤੇ ਉਸ 'ਤੇ ਹੈ। ਚੰਨੀ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਮਰਦਾ ਹੈ, ਤਾਂ ਚਲਾਨ ਨਹੀਂ ਭਰਿਆ ਜਾਂਦਾ, ਰੱਦ ਹੋ ਜਾਂਦਾ ਹੈ, ਪਰ ਉਨ੍ਹਾਂ ਨੇ ਚਲਾਨ ਦੇ ਦਿੱਤਾ। ਮੇਰਾ ਪੱਖ ਵੀ ਨਹੀਂ ਪੁੱਛਿਆ ਗਿਆ।
ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੂਸੇਵਾਲਾ 'ਤੇ ਇਕ ਹੋਰ ਪਰਚਾ ਸੀ, ਉਹ ਪਹਿਲਾਂ ਰੱਦ ਹੋ ਗਿਆ ਸੀ। ਪਰ, ਹੁਣ ਉਸ ਦਾ ਵੀ ਦੁਬਾਰਾ ਚਲਾਨ ਕੀਤਾ ਜਾ ਰਿਹਾ ਹੈ। ਮੂਸੇਵਾਲਾ ਦੀ ਮੌਤ 'ਤੇ ਪੂਰੀ ਦੁਨੀਆ ਅਫਸੋਸ ਕਰ ਰਹੀ ਹੈ, ਪਰ ਸਰਕਾਰ ਨਹੀਂ ਸਮਝ ਰਹੀ। ਚੰਨੀ ਨੇ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਮੂਸੇਵਾਲਾ ਦੇ ਕਤਲ ਸਬੰਧੀ ਦਰਜ ਹੋਏ ਕੇਸ ਦੀ ਸਹੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ ਨਾ ਕਿ ਅਪਰਾਧੀ।
ਇਹ ਵੀ ਪੜ੍ਹੋ: ਭਾਰਤੀ ਸੀਮਾ ਅੰਦਰ ਦਾਖ਼ਲ ਹੋਇਆ ਇਕ ਹੋਰ ਪਾਕਿਸਤਾਨੀ ਡਰੋਨ, ਬੀਐਸਐਫ ਦੇ ਜਵਾਨਾਂ ਨੇ ਕੀਤਾ ਢੇਰ