ਮਾਨਸਾ: ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਰੋਕਥਾਮ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਜਾਪਦਾ ਹੈ ਪੰਜਾਬ ਸਰਕਾਰ ਨੇ ਨਸ਼ੇ ’ਤੇ ਨਕੇਲ ਪਾਉਣ ਦੀ ਤਿਆਰੀ ਵਿੱਢ ਲਈ ਹੈ। ਪਿਛਲੇ ਪੰਦਰਾਂ ਦਿਨਾਂ ਦੀ ਕਾਰਵਾਈ ਸੰਬਧੀ ਸ੍ਰੀ ਸੁਰੇਂਦਰ ਲਾਂਬਾ ਆਈਪੀਐਸ ਅਧਿਕਾਰੀ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਜਾ ਰਹੀ ਹੈ।
ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਫੋਰਸ ਲਗਾ ਕੇ ਵੱਖ ਵੱਖ ਥਾਵਾਂ ਤੋਂ ਨਸ਼ਿਆਂ ਦੀ ਬਰਾਮਦਗੀ ਕਰਕੇ ਮੁਕੱਦਮੇ ਦਰਜ਼ ਕੀਤੇ ਗਏ ਹਨ।
ਮਾਨਸਾ ਪੁਲਿਸ ਵੱਲੋਂ ਬੀਤੇ ਪੰਦਰਵਾੜ੍ਹਾ ਦੌਰਾਨ ਜਿਲ੍ਹਾ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਨਾਉਂਦੇ ਹੋਏ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ।
ਮਾਨਸਾ ਪੁਲਿਸ ਨੇ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ 19 ਮੁਕੱਦਮੇ ਦਰਜ਼ ਕਰਕੇ 17 ਮੁਲਜਿਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਪਾਸੋਂ 5 ਗ੍ਰਾਮ ਹੈਰੋਇੰਨ ਸਮੇਤ ਕਾਰ ਨੰ:ਐਚਆਰ 51ਏਜੇ 7408, 4 ਕਿਲੋ 200 ਗ੍ਰਾਮ ਭੁੱਕੀ ਚੂਰਾਪੋਸਤ, 100 ਨਸ਼ੀਲੀਆਂ ਗੋਲੀਆਂ, 800 ਗ੍ਰਾਮ ਗਾਂਜਾ, 1670 ਲੀਟਰ ਲਾਹਣ, 3 ਚਾਲੂ ਭੱਠੀਆਂ ਅਤੇ 173 ਬੋਤਲਾਂ ਸ਼ਰਾਬ ਸਮੇਤ ਵੈਗਨਰ ਕਾਰ ਨੰ. ਡੀਐਲ 9ਸੀਕੇ 5552 ਦੀ ਬਰਾਮਦਗੀ ਕੀਤੀ ਗਈ ਹੈ।
ਗ੍ਰਿਫਤਾਰ ਮੁਲਜ਼ਮਾਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮੌਕੇ ਐਸਐਸਪੀ ਮਾਨਸਾ ਸੁਰੇਂਦਰ ਲਾਂਬਾ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਬੀਬੀ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ