ਮਾਨਸਾ: ਸੂਬੇ ’ਚ ਨਸ਼ੇ ਖਿਲਾਫ ਪੁਲਿਸ ਪ੍ਰਸ਼ਾਸਨ ਵੱਲੋਂ ਮੁਹਿੰਮ ਚਲਾਈ ਗਈ ਹੈ। ਇਸ ਦੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ ਥਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਛਾਪੇਮਾਰੀ ਦੌਰਾਨ ਪੁਲਿਸ ਨੇ 5 ਕਿਲੋ 400 ਗ੍ਰਾਮ ਗਾਂਜਾ, 50 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।
ਤਸਕਰਾਂ ਖਿਲਾਫ ਕੀਤੀ ਜਾ ਰਹੀ ਹੈ ਕਾਰਵਾਈ
ਐੱਸ ਐੱਸ ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਲਗਾਤਾਰ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲੀਸ ਵੱਲੋਂ ਵੱਖ ਵੱਖ ਥਾਣਿਆਂ ਦੇ ਵਿੱਚ ਨਸ਼ੇ ਦੀ ਬਰਾਮਦਗੀ ਕਰਕੇ ਮਾਮਲੇ ਦਰਜ ਕੀਤੇ ਹਨ।
ਵੱਖ-ਵੱਖ ਥਾਣਿਆਂ ’ਚ ਕੀਤੇ ਮਾਮਲੇ ਦਰਜ
ਐੱਸਐੱਸਪੀ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੇ ਏਰੀਏ ਵਿੱਚੋਂ 5 ਕਿਲੋ 400 ਗ੍ਰਾਮ ਗਾਂਜਾ ਬਰਾਮਦ ਹੋਣ ’ਤੇ ਮੁਲਜ਼ਮ ਮੰਗਲ ਵਾਸੀ ਬੁਢਲਾਡਾ ਦੇ ਖਿਲਾਫ ਥਾਣਾ ਸਿਟੀ ਬੁਢਲਾਡਾ ਵਿਖੇ ਐੱਨ ਡੀ ਪੀ ਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਚ ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਥਾਣਾ ਸਿਟੀ ਵਨ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਹਰਜੀਤ ਸਿੰਘ ਦੇ ਵਿਰੁੱਧ ਆਬਕਾਰੀ ਐਕਟ ਦਾ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ 50 ਲਿਟਰ ਲਾਹਣ ਮਸੇਤ ਕਾਬੂ ਕੀਤਾ ਹੈ। ਦੂਜੇ ਪਾਸੇ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਜੀਵਨ ਸਿੰਘ ਨੂੰ 10 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਿਸਦੇ ਖਿਲਾਫ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜੋ: 32 ਬੋਰ ਪਿਸਟਲ ਸਮੇਤ ਲੁਟੇਰਾ ਕਾਬੂ
ਤਸਕਰਾਂ ਨਹੀਂ ਜਾਵੇਗਾ ਬਖਸ਼ਿਆ
ਐੱਸਐੱਸਪੀ ਨੇ ਕਿਹਾ ਕਿ ਹੈ ਕਿ ਸੂਬੇ ’ਚ ਨਸ਼ਾ ਅਤੇ ਸ਼ਰਾਬ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।