ਮਾਨਸਾ: ਸੁਰੱਖਿਆ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਸਖ਼ਤੀ ਕੀਤੀ ਜਾ ਰਹੀ ਹੈ। ਹਾਲਾਂਕਿ ਪੰਜਾਬ ਪੁਲਿਸ ਵੱਲੋਂ ਪੰਜਾਬ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨੂੰ ਲੈਕੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁੁਲਿਸ ਵੱਲੋਂ ਚਲਾਈ ਇਸ ਮੁਹਿੰਮ ਦਾ ਈ.ਟੀ.ਵੀ. ਭਾਰਤ ਵੱਲੋਂ ਜਾਇਜ਼ਾ ਲਿਆ ਗਿਆ ਹੈ। ਜਿਸ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਮਾਨਸਾ ਸ਼ਹਿਰ ਦੀਆਂ ਗਲੀਆ ਵਿੱਚ ਸਖ਼ਤ ਨਜ਼ਰ ਆਈ।
ਪੁਲਿਸ ਵੱਲੋਂ ਮਾਨਸਾ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਨਾਲ ਹੀ ਸ਼ਹਿਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆ ‘ਤੇ ਵੀ ਖ਼ਾਸ ਨਜ਼ਰ ਰੱਖ ਜਾ ਰਹੀ ਹੈ। ਪੁਲਿਸ ਅਫ਼ਸਰਾਂ ਦਾ ਕਹਿਣਾ ਹੈ, ਕਿ ਸੀ.ਸੀ.ਟੀ.ਵੀ. ਕੈਮਰਿਆ ਜ਼ਰੀਏ ਸ਼ਹਿਰ ਵਿੱਚ ਕੀ ਹੋ ਰਿਹਾ ਹੈ, ਉਸ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਜਿਸ ਨਾਲ ਅਪਰਾਧਿਕ ਘਟਨਾਵਾਂ ਰੋਕਣ ਵਿੱਚ ਪੁਲਿਸ ਕਾਫ਼ੀ ਸਫ਼ਲ ਹੋ ਰਹੀ ਹੈ। ਪੁਲਿਸ ਦਾ ਕਹਿਣਾ ਹੈ, ਕਿ ਤਿਉਹਾਰਾਂ ਨੂੰ ਲੈਕੇ ਦੇਸ਼ ਵਿੱਚ ਅਤਵਾਦੀਆ ਦਾ ਖ਼ਤਰਾਂ ਵੱਧ ਜਾਦਾ ਹੈ, ਜਿਸ ਨੂੰ ਲੈਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।