ਮਾਨਸਾ: ਬੁਢਲਾਡਾ ਵਿੱਚੋਂ ਕੋਰੋਨਾ ਦੇ ਪਾਜ਼ਿਟਿਵ ਮਰੀਜ਼ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਬੁਢਲਾਡਾ ਨੂੰ ਪੂਰਨ ਰੂਪ ਵਿੱਚ ਸੀਲ ਕਰ ਦਿੱਤਾ ਗਿਆ ਹੈ, ਜਿਸ ਇਲਾਕੇ ਵਿੱਚੋਂ ਪੌਜ਼ੀਟਿਵ ਮਿਲੇ ਹਨ ਉਸ ਇਲਾਕੇ ਦੇ ਐਸਐਸਪੀ ਡਾ. ਨਰਿੰਦਰ ਭਾਰਗਵ ਵੱਲੋਂ ਫਰੂਟ ਅਤੇ ਰਾਸ਼ਨ ਮੁਹੱਈਆ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਬੁਢਲਾਡਾ ਤੋਂ 300 ਦੇ ਕਰੀਬ ਪਰਿਵਾਰਾਂ ਨੂੰ ਉਨ੍ਹਾਂ 72 ਘੰਟਿਆਂ ਤੋਂ ਸੀਲ ਕੀਤਾ ਹੋਇਆ ਹੈ ਜਿਸ ਦੇ ਤਹਿਤ ਉਨ੍ਹਾਂ ਰੋਜ਼ਮਰਾ ਦੀਆਂ ਵਸਤੂਆਂ ਦੇ ਲਈ ਸਾਡੇ ਬੀਪੀਓ ਕੋਲ ਅਪੀਲ ਕੀਤੀ ਸੀ। ਜਿਸ ਦੇ ਚੱਲਦਿਆਂ ਉਨ੍ਹਾਂ 300 ਪਰਿਵਾਰਾਂ ਨੂੰ ਰਾਸ਼ਨ ਅਤੇ ਫਰੂਟ ਮੁਹੱਈਆ ਕਰਵਾਇਆ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਜ਼ਰੂਰਤ ਦੀਆਂ ਚੀਜ਼ਾਂ ਤੋਂ ਸੱਖਣਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੁਲਿਸ ਉਨ੍ਹਾਂ ਤੱਕ ਹਰ ਇੱਕ ਚੀਜ਼ ਪਹੁੰਚਾਵੇਗੀ।
ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਨੇ ਲੋਕਾਂ ਨੂੰ ਘਰਾਂ ਵਿੱਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਤੋਂ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਕਰਫ਼ਿਊ ਦੌਰਾਨ ਲੋਕਾਂ ਦੀ ਹਰ ਸਮੱਸਿਆ ਹੱਲ ਕਰ ਰਿਹਾ ਹੈ ਤੇ ਪੰਜਾਬ ਸਰਕਾਰ ਵੀ ਲੋਕਾਂ ਦੀ ਸਮੱਸਿਆ ਹੱਲ ਕਰਨ ਦੇ ਲਈ ਤੱਤਪਰ ਹੈ।