ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਵੱਧਦਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਲੀ ਬਾਰਡਰਾ 'ਤੇ ਸਾਂਤਮਾਈ ਪ੍ਰਦਰਸ਼ਨ ਕਰ ਰਹੇ ਹਨ।ਉੱਥੇ ਹੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਸੇ ਲੜੀ ਤਹਿਤ ਸੰਯੁਕਤ ਮੋਰਚੇ ਦੇ ਮੈਂਬਰ ਰੁਲਦੂ ਸਿੰਘ ਨੇ ਮਾਨਸਾ ਵਿੱਚ ਪਹੁੰਚ ਕੇ ਕੀਤੀ ਮੀਟਿੰਗ ਅਤੇ ਲੋਕਾਂ ਨੂੰ ਅੰਦੋਲਨ ਪ੍ਰਤੀ ਜਾਗਰੂਕ ਕੀਤਾ।
ਜਾਣਕਾਰੀ ਦਿੰਦਿਆਂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਉਪਰ ਤਸ਼ੱਦਦ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਪਰ ਕਿਸਾਨ ਆਪਣੇ ਹੱਕ ਲੈ ਕੇ ਹੀ ਵਾਪਸ ਮੁੜਨਗੇ। ਰੁਲਦੂ ਸਿੰਘ ਨੇ ਕਿਹਾ ਕਿ ਫਸਲਾਂ ਦੀ ਵਾਢੀ ਲਈ ਕਿਸਾਨ ਵੀ ਤਿਆਰ ਹਨ ਅਤੇ ਮੋਰਚੇ ਨੂੰ ਮਜ਼ਬੂਤ ਵੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਮੋਰਚੇ 'ਤੇ ਬੈਠੇ ਹਨ, ਉਨ੍ਹਾਂ ਦੇ ਫਸਲਾਂ ਦੀ ਵਾਢੀ ਲਈ ਪਿੰਡ ਵਿੱਚੋਂ ਮੱਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ: PGI ਵੱਲੋਂ ਇੱਕ ਸਟੱਡੀ 'ਚ ਖੁਲਾਸਾ: ਨਸ਼ਾ ਕਰਨ ਵਾਲੇ ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ 'ਚ ਲੱਗਦਾ ਹੈ ਵਧੇਰਾ ਸਮਾਂ
ਮੌਸਮ ਦੇ ਬਦਲਾਅ ਨੂੰ ਦੇਖਦੇ ਉਨ੍ਹਾਂ ਕਿਹਾ ਕਿ ਅੰਦੋਲਨਕਾਰੀਆਂ ਨੂੰ ਗਰਮੀ ਜਾਂ ਸਰਦੀ ਦੇ ਮੌਸਮ ਨਾਲ ਕੋਈ ਵੀ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਾਨੂੰ ਚਾਹੇ ਸਰਦੀ ਵਿੱਚ ਦਿੱਕਤਾਂ ਆਈਆਂ ਅਸੀਂ ਆਪਣਾ ਅੰਦੋਲਨ ਜਾਰੀ ਰੱਖਿਆ, ਉਸੇ ਤਰ੍ਹਾਂ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਅਸੀਂ ਆਪਣਾ ਅੰਦੋਲਨ ਇਸੇ ਤਰ੍ਹਾਂ ਜਾਰੀ ਰੱਖਾਂਗੇ।