ETV Bharat / state

ਕੋਵਿਡ-19: ਐਸਡੀਐਮ ਮਾਨਸਾ ਨੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ - ਕੋਰੋਨਾ ਵਾਇਰਸ

ਮਾਨਸਾ ਵਿੱਚ ਗਰੀਬ ਲੋਕਾਂ ਤੱਕ ਸਮਾਨ ਪਹੁੰਚਾਉਣ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਐਸਡੀਐਮ ਨੇ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸਮਾਜ ਸੇਵੀ ਸੰਸਥਾ ਦਿਨ ਵਿੱਚ ਇੱਕ ਵਾਰਡ 'ਚ ਸਿਰਫ਼ ਇੱਕ ਹੀ ਵਾਰ ਲੋੜਵੰਦ ਲੋਕਾਂ ਨੂੰ ਸਮਾਨ ਮੁਹੱਈਆ ਕਰਵਾਏਗੀ।

mansa SDM meeting with social workers
ਫ਼ੋਟੋ
author img

By

Published : Mar 31, 2020, 8:17 PM IST

ਮਾਨਸਾ: ਕੋਰੋਨਾ ਵਾਇਰਸ ਦੇ ਕਾਰਨ ਦੇਸ਼ 'ਚ ਲੱਗੇ ਲੌਕਡਾਊਨ ਦੌਰਾਨ ਮਾਨਸਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਜ਼ਰੂਰਤਮੰਦ ਪਰਿਵਾਰਾਂ ਤੱਕ ਖਾਣਾ ਅਤੇ ਰਾਸ਼ਨ ਪਹੁੰਚਾ ਰਹੀਆਂ ਸਨ। ਕਈ ਅਜਿਹੀਆਂ ਜਗ੍ਹਾ ਵੀ ਸਨ, ਜਿੱਥੇ ਲੋਕਾਂ ਨੂੰ ਸਮਾਨ ਨਹੀਂ ਸੀ ਪਹੁੰਚਦਾ ਤੇ ਕੁਝ ਲੋਕਾਂ ਨੂੰ 2 ਤੋਂ 4 ਵਾਰੀ ਸਮਾਨ ਦਿੱਤਾ ਜਾਂਦਾ ਸੀ।

ਵੀਡੀਓ

ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਨਸਾ ਐਸਡੀਐਮ ਵੱਲੋਂ ਇਨ੍ਹਾਂ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕਰਦੇ ਹੋਏ ਐਸਡੀਐਮ ਮਾਨਸਾ ਨੇ ਕਿਹਾ ਕਿ ਸ਼ਹਿਰ ਦੇ ਇੱਕ ਹੀ ਵਾਰਡ ਵਿੱਚ 3-4 ਸੰਸਥਾਵਾਂ ਪਹੁੰਚ ਜਾਂਦੀਆਂ ਸਨ, ਜਿਸ ਨਾਲ ਖਾਣਾ ਵਾਧੂ ਖ਼ਰਾਬ ਹੋ ਰਿਹਾ ਹੈ ਤੇ ਰਾਸ਼ਨ ਵੀ ਸਹੀ ਤਰ੍ਹਾਂ ਨਹੀਂ ਪਹੁੰਚ ਰਿਹਾ।

ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਕਈ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਸ਼ਾਮਲ ਸਨ। ਇਸ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਸਮਾਜ ਸੇਵੀ ਸੰਸਥਾ ਦਿਨ ਵਿੱਚ ਇੱਕ ਵਾਰਡ 'ਚ ਇੱਕ ਹੀ ਵਾਰ ਲੋੜਵੰਦ ਲੋਕਾਂ ਨੂੰ ਸਮਾਨ ਮੁਹੱਈਆ ਕਰਵਾਏਗੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗ਼ਰੀਬ ਪਰਿਵਾਰਾਂ ਦੀ ਲਿਸਟਾਂ ਵੀ ਤਿਆਰ ਕੀਤੀਆਂ ਜਾਣਗੀਆਂ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਨ੍ਹਾਂ ਪਰਿਵਾਰਾਂ ਤੱਕ ਖਾਣਾ ਪਹੁੰਚਿਆ ਜਾ ਸਕੇ। ਇਸ ਦੇ ਨਾਲ ਹੀ ਸਮਾਜ ਸੇਵਕਾਂ ਨੇ ਕਿਹਾ ਕਿ ਉਹ ਐਸਡੀਐਮ ਦੀ ਗੱਲ ਤੋਂ ਬਿਲਕੁਲ ਸਹਿਮਤ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.