ਮਾਨਸਾ: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਗੱਲ ਆਖੀ ਜਾਂਦੀ ਹੈ ਉੱਥੇ ਹੀ ਸੂਬੇ ਭਰ ਚ ਇਸਦੀ ਜਮੀਨੀ ਹਕੀਕਤ ਕੁਝ ਹੋਰ ਹੀ ਦਿਖਣ ਨੂੰ ਮਿਲਦੀ ਹੈ। ਮਾਮਲਾ ਮਾਨਸਾ ਤੋਂ ਹੈ ਜਿੱਥੇ ਨਸ਼ੇ ਦੇ ਓਵਰਡੋਜ਼ ਦੇ ਕਾਰਨ ਇੱਕ ਨੌਜਵਾਨ ਦੀ ਮੌਤ (mansa youth dies due to drug overdose) ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਦੇ ਪਿੰਡ ਤਾਮਕੋਟ ਦੇ ਇੱਕ ਨੌਜਵਾਨ ਦੀ ਓਵਰਡੋਜ ਨਾਲ ਮੌਤ ਹੋ ਗਈ ਹੈ। ਨੌਜਵਾਨ ਦੀ ਉਮਰ 22 ਸਾਲ ਸੀ। ਜੋ ਕਿ ਨਸ਼ੇ ਦਾ ਆਦੀ ਸੀ। ਮਾਮਲੇ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ਾ ਕਰਦਾ ਸੀ ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਦੇ ਕਾਪਨ ਉਸਦੀ ਮੌਤ ਹੋ ਗਈ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਚ ਨਸ਼ੇ ’ਤੇ ਠੱਲ ਪਾਈ ਜਾਵੇ ਤਾਂ ਕਿ ਹੋਰ ਨੌਜਵਾਨਾਂ ਨੂੰ ਇਸ ਦਲ-ਦਲ ਚੋਂ ਬਾਹਰ ਕੱਢਿਆ ਜਾ ਸਕੇ।
ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨਸਭਾ ਚੋਣ 2022 ਆਉਣ ਵਾਲੀਆਂ ਹਨ ਇਸ ਦੌਰਾਨ ਨਸ਼ਾ ਦਾ ਮੁੱਦਾ ਕਾਫੀ ਗਰਮਾਇਆ ਵੀ ਹੋਇਆ ਹੈ। ਸਿਆਸੀ ਪਾਰਟੀਆਂ ਨਸ਼ੇ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਲਗਾਤਾਰ ਘੇਰ ਵੀ ਰਹੀ ਹੈ। ਪਰ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਜਿਸ ਕਾਰਨ ਕਈ ਮਾਵਾਂ ਦੇ ਪੁੱਤ ਇਸ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਚ ਚਲੇ ਗਏ ਹਨ।
ਇਹ ਵੀ ਪੜੋ: ਪੁਲਿਸ ਵੱਲੋਂ 11 ਚੋਰੀ ਕੀਤੇ ਮੋਟਰਸਾਈਕਲ ਬਰਾਮਦ