ਮਾਨਸਾ: ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੁਆਰਾ ਸੋਸ਼ਲ ਵਰਕ ਕਰਨ ਵਾਲੇ ਨੌਜਵਾਨਾਂ ਦਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰਾਂ ਨਾਲ ਸਨਮਾਨ ਕੀਤਾ ਗਿਆ। ਇਹ ਸਨਮਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦੇ ਸਮਾਰਕ ਖਟਕੜ ਕਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 6 ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਦੂਸਰੇ ਸਥਾਨ ਉੱਤੇ ਮਾਨਸਾ ਜਿਲ੍ਹੇ ਦੇ ਪਿੰਡ ਛਾਪਿਆਂਵਾਲੀ ਦੇ ਨੌਜਵਾਨ ਮਨੋਜ ਕੁਮਾਰ ਦਾ ਪੰਜਾਬ ਸਰਕਾਰ ਨੇ ਸਨਮਾਨ ਕੀਤਾ ਹੈ।
ਮਾਨਸਾ ਪਹੁੰਚਣ ਉੱਤੇ ਹੋਇਆ ਮਨੋਜ ਦਾ ਸਵਾਗਤ: ਉਧਰ ਮਾਨਸਾ ਪਹੁੰਚਣ ਉੱਤੇ ਪੁਰਸਕਾਰ ਨਾਲ ਸਨਮਾਨਿਤ ਨੌਜਵਾਨ ਮਨੋਜ ਕੁਮਾਰ ਦਾ ਡਿਪਟੀ ਕਮਿਸ਼ਨਰ ਬਲਦੀਪ ਕੌਰ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਕੁਆਰਡੀਨੇਟਰ ਸੰਦੀਪ ਘੰਡ ਨੇ ਵੀ ਨੌਜਵਾਨ ਦੀ ਪ੍ਰਸੰਸਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਾਡੇ ਮਾਨਸਾ ਜ਼ਿਲ੍ਹੇ ਦੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੇ ਜ਼ਿਲ੍ਹੇ ਦੇ ਨੌਜਵਾਨ ਮਨੋਜ ਕੁਮਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਹਾਸਿਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮਨੋਜ ਕੁਮਾਰ ਨੂੰ ਇਹ ਪੁਰਸਕਾਰ ਮਿਲਣ ਦੇ ਨਾਲ ਹੋਰ ਵੀ ਸੋਸ਼ਲ ਵਰਕਰ ਦੇ ਤੌਰ ਤੇ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਪ੍ਰੇਰਣਾ ਮਿਲੇਗੀ ਅਤੇ ਉਹ ਵੀ ਸਮਾਜ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣਗੇ ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਯੂਥ ਕਲੱਬ ਹੀਰਕੇ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਕਾਰ ਵੱਲੋਂ ਸਨਮਾਨ ਕੀਤਾ ਗਿਆ ਹੈ।
ਮਨੋਜ ਦਾ ਕੀ ਕਹਿਣਾ: ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨਾਲ ਸਨਮਾਨਿਤ ਨੌਜਵਾਨ ਮਨੋਜ ਕੁਮਾਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਨਸ਼ੇ ਛੁਡਾਉਣ ਲਈ ਜਾਗਰੂਕ ਕਰਨਾ, ਖੇਡਾਂ ਦੇ ਨਾਲ ਜੋੜਨ ਅਤੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਵੀ ਅੱਗੇ ਹੋ ਕੇ ਕੰਮ ਕੀਤਾ। ਇਸ ਤੋਂ ਇਲਾਵਾ ਦੇਸ਼ ਦੇ ਸਾਰੇ ਹੀ ਸੂਬਿਆਂ ਵਿੱਚ ਕੈਂਪਾਂ 'ਚ ਹਿੱਸਾ ਲਿਆ। ਜਿਸ ਦੇ ਬਦਲੇ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੀਆਂ ਹੋਰ ਵੀ ਜ਼ਿੰਮੇਵਾਰੀਆਂ ਹਨ ਅਤੇ ਇਸ ਕੰਮ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ।
ਇਹ ਵੀ ਪੜ੍ਹੋ: Amritpal Singh's Supporter: ਅੰਮ੍ਰਿਤਪਾਲ ਸਿੰਘ ਦਾ ਸਾਥ ਛੱਡਦੇ ਜਾ ਰਹੇ ਨੌਜਵਾਨ, ਦੱਸ ਰਹੇ ਇਹ ਕਾਰਨ