ਮਾਨਸਾ : ਖਿਡਾਰੀਆਂ ਨੂੰ ਉਲੰਪਿਕ ਤੱਕ ਲੈ ਕੇ ਜਾਣ ਅਤੇ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਦੇ ਲਈ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਣ ਪੰਜਾਬ ਦੀਆਂ 2 ਦੀ ਸ਼ੁਰੂਆਤ 29 ਅਗਸਤ ਤੋਂ ਹੋ ਰਹੀ ਹੈ। ਇਸ ਤਹਿਤ ਮਸ਼ਾਲ ਮਾਨਸਾ ਵਿਖੇ ਪਹੁੰਚੀ। 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਹਿਲੇ ਸਾਲ ਦੀ ਸਫ਼ਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਸ ਮਸ਼ਾਲ ਦਾ ਜ਼ਿਲ੍ਹਾ ਮਾਨਸਾ ਪਹੁੰਚਣ 'ਤੇ ਵਿਧਾਇਕ ਮਾਨਸਾ ਡਾ.ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ।ਜਿੱਥੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੂੰ ਮਸ਼ਾਲ ਸਪੁਰਦ ਕੀਤੀ ਗਈ।
ਖਿਡਾਰੀਆਂ ਦੇ ਲਈ ਸਰਕਾਰ ਵੱਲੋਂ ਇਸ ਰਾਸ਼ੀ ਵੀ ਰੱਖੀ ਗਈ: ਇਸ ਮੌਕੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਦੀ ਮਸ਼ਾਲ ਅੱਜ ਵੱਖ-ਵੱਖ ਜ਼ਿਲ੍ਹੇ ਦੇ ਵਿੱਚੋਂ ਹੁੰਦੀ ਹੋਈ ਸਾਡੇ ਮਾਨਸਾ ਜ਼ਿਲ੍ਹੇ ਦੇ ਵਿੱਚ ਪਹੁੰਚਿਆਂ। ਉਨ੍ਹਾਂ ਕਿਹਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਦੇ ਲਈ ਸਰਕਾਰ ਵੱਲੋਂ ਇਸ ਰਾਸ਼ੀ ਵੀ ਰੱਖੀ ਗਈ ਹੈ ਉਹਨਾਂ ਇਹ ਵੀ ਕਿਹਾ ਕਿ ਹਰ ਪ੍ਰਕਾਰ ਦੀਆਂ ਖੇਡਾਂ ਕਰਵਾਇਆ ਜਾ ਰਹੀਆਂ ਹਨ। ਇਸ ਦੌਰਾਨ ਜਿਲ੍ਹੇ ਦੇ ਵਿਧਾਇਕਾਂ ਵੱਲੋਂ ਵੀਮਸ਼ਾਲ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਕਿਹਾ ਸਰਕਾਰ ਵੱਲੋਂ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਖੇਡਾ ਵਤਨ ਪੰਜਾਬ ਦੀਆਂ ਕਰਵਾ ਕੇ ਖੇਡਾਂ ਦੇ ਨਾਲ ਜੋੜਿਆ ਜਾ ਰਿਹਾ ਹੈ।
ਖੇਡਾਂ ਵਤਨ ਦੀਆਂ ਦੀ ਮਸ਼ਾਲ : ਦੱਸਣਯੋਗ ਹੈ ਕਿ ਇਸ ਮੌਕੇ ਵਿਧਾਇਕ ਗੁਰਪ੍ਰਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਰਹੇ ਅਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਲੈ ਕੇਚਲਾਈ ਇਸ ਮੁਹਿੰਮ ਦੀ ਸ਼ਲਾਘਾ ਕੀਤੀ।ਇਸ ਦੇ ਨਾਲ ਹੀ ਕਿਹਾ ਕਿ ਇਹ ਮੁਹਿੰਮ ਖਿਡਾਰੀਆਂ ਲਈ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਲਈ ਵੱਡਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਸਾਡੇ ਨੌਜਵਾਨ ਮੈਦਾਨਾਂ ਦੀ ਰੌਣਕ ਵਧਾਉਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ, ਜਿਸ ਨਾਲ ਪੰਜਾਬ ਸਰਕਾਰ ਦਾ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਵੀ ਸਾਕਾਰ ਹੋਵੇਗਾ।
- Neeraj Chopra Created History: ਸਟਾਰ ਓਲੰਪੀਅਨ ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ 'ਚ ਪਹਿਲਾ ਸੋਨ ਤਮਗਾ ਜਿੱਤ ਕੇ ਰਚਿਆ ਇਤਿਹਾਸ
- World Athletics Championship: ਨੀਰਜ ਚੋਪੜਾ ਨੇ ਗੋਲਡ ਮੈਡਲ ਜਿੱਤ ਕੇ ਰਚਿਆ ਇਤਿਹਾਸ, ਪ੍ਰਧਾਨ ਮੰਤਰੀ ਮੋਦੀ ਸਣੇ ਵੱਡੇ ਆਗੂਆਂ ਨੇ ਦਿੱਤੀ ਵਧਾਈ
- Khanna News: ਨਸ਼ਾ ਤਸਕਰਾਂ ਖਿਲਾਫ ਖੰਨਾ ਪੁਲਿਸ ਦੀ ਵੱਡੀ ਕਾਰਵਾਈ, 13 ਜਾਣਿਆਂ ਦੀ ਜਾਇਦਾਦ ਜ਼ਬਤ ਕਰਨ ਲਈ ਜਾਰੀ ਕੀਤਾ ਨੋਟਿਸ
ਜ਼ਿਕਰਯੋਗ ਹੈ ਕਿ ਮਸ਼ਾਲ ਮਾਰਚ ਲੁਧਿਆਣਾ ਤੋਂ ਸ਼ੁਰੂ ਕੀਤੀ ਗਈ ਅਤੇ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲ੍ਹਾ ਹੈੱਡਕੁਆਰਟਰ 'ਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ। 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਲੰਘੇਗਾ।