ਮਾਨਸਾ: ਆਂਗਨਵਾੜੀ ਵਰਕਰ ਯੂਨੀਅਨ ਵੱਲੋਂ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਇਆ ਗਿਆ। ਆਂਗਨਵਾੜੀ ਵਰਕਰ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਆਂਗਨਵਾੜੀ ਵਰਕਰ ਵੱਲੋਂ ਕਿਹਾ ਗਿਆ ਹੈ ਕਿ ਅਸੀ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ। ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਹਰਿਆਣਾ ਪੈਟਰਨ ਦਾ ਸਕੇਲ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਸੀਂ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋ ਮਨਾ ਰਹੇ ਹਨ।
ਇਸ ਮੌਕੇ ਚਰਨਜੀਤ ਕੌਰ ਦਾ ਕਹਿਣਾ ਹੈ ਕਿ ਅਸੀਂ ਕਾਫ਼ੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਾਂ ਪਰ ਸਰਕਾਰ ਸਾਡੀ ਕੋਈ ਸੁਣਵਾਈ ਨਹੀ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਤੇਜ ਕਰਾਂਗੇ।
ਇਹ ਵੀ ਪੜੋ:ਮੈਰੀਟੋਰਿਅਸ ਸਕੂਲ ਅਧਿਆਪਕਾਂ ਨੇ ਕੀਤਾ ਸਿੱਧੂ ਦੀ ਕੋਠੀ ਦਾ ਘਿਰਾਓ