ਮਾਨਸਾ: ਜ਼ਿਲ੍ਹੇ ਦੇ ਕਸਬਾ ਭੀਖੀ ’ਚ ਇੱਕ ਮੌਲਵੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਲੋਕਾਂ ਤੋਂ ਪਰੇਸ਼ਾਨ ਹੋ ਕੇ ਮੌਲਵੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਫਿਲਹਾਲ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਮੌਲਵੀ ਦੁਆਰਾ ਸੁਸਾਇਡ ਕਰਨ ਤੋਂ ਪਹਿਲਾਂ ਇਕ ਸੁਸਾਇਡ ਨੋਟ ਵੀ ਲਿਖਿਆ ਗਿਆ ਹੈ ਜੋ ਕਿ ਉਰਦੂ ਦੇ ਵਿਚ ਲਿਖਿਆ ਗਿਆ ਹੈ। ਫਿਲਹਾਲ ਪੁਲਿਸ ਨੇ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਤਨੀ ਅਤੇ ਧੀ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਮਸਜਿਦ ਦੇ ਵਿਚ ਰਹਿੰਦੇ ਹਨ ਅਤੇ ਇੱਥੋਂ ਦੀ ਇਕ ਮਸਜਿਦ ਦੀ ਜ਼ਮੀਨ ਹੈ ਜਿਸ ਨੂੰ ਲੈ ਕੇ ਚਾਰ ਵਿਅਕਤੀ ਉਨ੍ਹਾਂ ਨੂੰ ਪਿਛਲੇ ਸਮੇਂ ਤੋਂ ਤੰਗ ਪ੍ਰੇਸ਼ਾਨ ਕਰ ਰਹੇ ਸੀ। ਜਿਸ ਤੋਂ ਤੰਗ ਆ ਕੇ ਉਨ੍ਹਾਂ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਕੇ ਉਕਤ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਮਾਮਲੇ ਸਬੰਧੀ ਥਾਣਾ ਭੀਖੀ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਦੇ ਵਿੱਚੋਂ ਇੱਕ ਕਾਲ ਆਈ ਸੀ ਜਿੱਥੇ ਕਿ ਮਸਜਿਦ ਦੇ ਮੌਲਵੀ ਮੁਹੰਮਦ ਸਲੀਮ ਵਲੋਂ ਸੁਸਾਇਡ ਕਰ ਲਿਆ ਗਿਆ ਸੀ। ਮੌਕੇ ਤੇ ਪਹੁੰਚ ਕੇ ਉਨ੍ਹਾਂ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕੀਤੇ ਹਨ। ਜਿਸ ਚ ਉਸਨੇ ਦੱਸਿਆ ਹੈ ਕਿ ਮਸਜਿਦ ਦੀ ਜ਼ਮੀਨ ਨੂੰ ਲੈ ਕੇ ਚਾਰ ਵਿਅਕਤੀ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਦੇ ਸਨ, ਜਿਸ ਕਾਰਨ ਉਨ੍ਹਾਂ ਨੇ ਸੁਸਾਇਡ ਕੀਤਾ ਹੈ। ਫਿਲਹਾਲ ਉਨ੍ਹਾਂ ਨੇ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਨੂੰ ਲੈਕੇ ਡੀਲਰਾਂ ਦਾ ਵੱਡਾ ਬਿਆਨ, ਕਿਹਾ...