ਮਾਨਸਾ: ਜਿੱਥੇ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਲੜਿਆ ਜਾਂ ਰਿਹਾ ਹੈ। ਉੱਥੇ ਹੀ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਟਿਕਰੀ ਬਾਰਡਰ ਤੇ ਮਜ਼ਦੂਰ ਦਿਵਸ ਮਨਾਉਣ ਲਈ ਗਿਆ। ਜਿੱਥੇ ਪੂਰੇ ਵਿਸ਼ਵ ਭਰ ਵਿੱਚ ਇੱਕ ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਉੱਥੇ ਹੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਟਿਕਰੀ ਬਾਰਡਰ ਉੱਤੇ ਕਿਸਾਨਾਂ ਦੀ ਹਮਾਇਤ ਅਤੇ ਮਜ਼ਦੂਰ ਦਿਵਸ ਮਨਾਉਣ ਲਈ ਦਿੱਲੀ ਗਿਆ ਸੀ।
ਜਾਣਕਾਰੀ ਦਿੰਦਿਆਂ ਮਜ਼ਦੂਰ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਜਿੱਥੇ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਮਾਰਨਾ ਚਾਹੁੰਦੀ ਹੈ। ਉੱਥੇ ਹੀ ਮਜ਼ਦੂਰਾਂ ਲਈ ਵੀ ਕਿਰਤੀ ਕਾਨੂੰਨ ਲਿਆ ਕੇ ਮਜ਼ਦੂਰਾਂ ਉੱਤੇ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸੇ ਕਰਕੇ ਮਜ਼ਦੂਰ ਦਿਵਸ ਮਨਾਉਣ ਲਈ ਦਿੱਲੀ ਟਿਕਰੀ ਬਾਰਡਰ ਲਈ ਗਏ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨੀ ਅੰਦੋਲਨ ਦੀ ਹਮਾਇਤ ਅਤੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਲਈ ਦਿੱਲੀ ਗਏ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਨਮਨ ਕਰਕੇ ਮਜ਼ਦੂਰ ਦਿਵਸ ਟਿਕਰੀ ਬਾਰਡਰ ਉੱਤੇ ਹੀ ਮਨਾਇਆ।