ਮਾਨਸਾ: ਸ਼ਹਿਰ ਦੇ ਨੌਜਵਾਨ ਸੇਵਾ ਕਲੱਬ ਵੱਲੋਂ ਈਟੀਵੀ ਭਾਰਤ ਦੀ ਮੁਹਿੰਮ ਨਾਲ ਜੁੜ ਕੇ ਇਸ ਵਾਰ ਲੰਗਰ ਦੇ ਨਾਲ-ਨਾਲ ਜ਼ਰੂਰਤਮੰਦਾਂ ਦੀ ਸੇਵਾ ਕਰਨ ਦਾ ਉਪਰਾਲਾ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਲੱਬ ਵੱਲੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਵੀ ਦਿਖਾਈ ਗਈ।
ਇਸ ਮੌਕੇ ਨੌਜਵਾਨ ਸੇਵਾ ਕਲੱਬ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ਨੇ ਦੱਸਿਆ ਕਿ ਚੈਨਲ ਵੱਲੋਂ ਚਲਾਈ ਗਈ ਮੁਹਿੰਮ ਜ਼ਰੂਰਤਮੰਦਾਂ ਦੀ ਸੇਵਾ ਕਰਨਾ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਚੈਨਲ ਦੀ ਇਸ ਮੁਹਿੰਮ ਨਾਲ ਹਰ ਸੰਸਥਾ ਨੂੰ ਜੁੜਨਾ ਚਾਹੀਦਾ ਹੈ ਤਾਂ ਕਿ ਮਾਨਵਤਾ ਦੀ ਸੇਵਾ ਹੋ ਸਕੇ ਅਤੇ ਜ਼ਰੂਰਤਮੰਦ ਮਰੀਜ਼ਾਂ ਲਈ ਦਵਾਈਆਂ ਦਾ ਪ੍ਰਬੰਧ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਨਾਗਰਿਕਤਾ ਕਾਨੂੰਨ: ਲਖਨਊ ਵਿੱਚ ਇੰਟਰਨੈੱਟ ਮੁੜ ਤੋਂ ਬੰਦ, ਹਿੰਸਾ ਹੋਣ ਦਾ ਹੈ ਖ਼ਦਸ਼ਾ
ਇਸ ਦੇ ਨਾਲ ਹੀ ਕਲੱਬ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੇ ਕਲੱਬ ਵੱਲੋਂ ਇਹ ਉਪਰਾਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਲੱਬ ਵੱਲੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਜਾਗਰੂਕ ਕਰਨ ਦੇ ਲਈ ਚਾਰ ਸਾਹਿਬਜ਼ਾਦੇ ਫ਼ਿਲਮ ਦਿਖਾਈ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਸਿੱਖ ਇਤਿਹਾਸ ਬਾਰੇ ਪਤਾ ਲੱਗ ਸਕੇ।