ਮਾਨਸਾ : ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੇ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਉਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਚਮਕਾਉਣ ਦੇ ਵਿੱਚ ਲੱਗੇ ਹੋਏ ਹਨ ਅਤੇ ਪੰਜਾਬ ਨੂੰ ਲਾਵਾਰਿਸ ਛੱਡ ਦਿੱਤਾ ਹੈ।
ਲੋਕਾਂ ਨੇ ਉਮੀਦਾਂ ਨਾਲ ਭਗਵੰਤ ਮਾਨ ਨੂੰ ਬਣਾਇਆ ਸੀ ਮੁੱਖ ਮੰਤਰੀ : ਹਰਸਿਮਰਤ ਬਾਦਲ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਹੁਣ ਬੜੇ ਦੁੱਖ ਤੇ ਅਫਸੋਸ ਦੀ ਗੱਲ ਹੈ ਕਿ ਡੇਢ ਸਾਲ ਬੀਤ ਚੁੱਕਿਆ ਹੈ, ਪਰ ਸਰਕਾਰ ਨੇ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਪੈਸਾ ਅਰਵਿੰਦ ਕੇਜਰੀਵਾਲ ਨੂੰ ਚਮਕਾਉਣ ਵਿਚ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਹੁਤ ਉਮੀਦਾਂ ਨਾਲ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ, ਪਰ ਇਸ ਨੇ ਲੋਕਾਂ ਦੀਆਂ ਉਮੀਦਾਂ ਉਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ।
- ਦਲਿਤ ਵਿਅਕਤੀ ਨੂੰ ਅਲਫ਼ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ, ਵੀਡਿਓ ਵਾਇਰਲ
- ਪੰਜਾਬ ਵਿੱਚ ਗਲੈਂਡਰਜ਼ ਵਾਇਰਸ ਨੇ ਦਿੱਤੀ ਦਸਤਕ, ਕੀ ਹੁਣ ਘੋੜਿਆਂ ਦਾ ਕਾਰੋਬਾਰ ਹੋਵੇਗਾ ਪ੍ਰਭਾਵਿਤ ? ਪੜ੍ਹੋ ਖਾਸ ਰਿਪੋਰਟ
- ਨਸ਼ੇ ਦੀ ਵਿਕਰੀ ਨੂੰ ਲੈ ਕੇ ਆਪਸ 'ਚ ਭਿੜੀਆਂ ਦੋ ਧਿਰਾਂ, ਪੁਲਿਸ ਤੱਕ ਪਹੁੰਚਿਆ ਮਾਮਲਾ 'ਤੇ ਹੋਇਆ ਹੰਗਾਮਾਂ
ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ : ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਜ਼ੋਰ ਅਤੇ ਜਬਰ ਦੇ ਨਾਲ ਚੈਨਲਾਂ ਨੂੰ ਡਰਾ ਧਮਕਾ ਕੇ ਅਖਬਾਰਾਂ ਨੂੰ ਖਰੀਦ ਕੇ ਕੰਮ ਚਲਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਲਗਾਤਾਰ ਜਾਰੀ ਹਨ, ਪਰ ਨਸ਼ੇ ਉਤੇ ਕੋਈ ਵੀ ਰੋਕ ਨਹੀਂ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਉਤੇ ਝੂਠੇ ਪਰਚੇ ਦਰਜ ਕਰ ਕੇ ਲੋਕਾਂ ਦਾ ਧਿਆਨ ਭਟਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 16 ਮਹੀਨੇ ਬੀਤ ਜਾਣ ਦੇ ਬਾਅਦ ਵੀ ਕੁਝ ਨਹੀਂ ਮਿਲਿਆ, ਸਗੋਂ ਪੰਜਾਬ ਸਿਰ 45 ਹਜ਼ਾਰ ਕਰੋੜ ਦਾ ਕਰਜ਼ਾ ਕੇ ਚੜ੍ਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰਜ਼ੇ ਨੂੰ ਲੈ ਕੇ ਬਿਜਲੀ ਵਿਭਾਗ ਚਲਾ ਰਹੀ ਹੈ, ਪਰ ਜਿਸ ਦਿਨ ਬਿਜਲੀ ਵਿਭਾਗ ਬੰਦ ਹੋ ਗਿਆ ਤਾਂ ਪੰਜਾਬ ਦਾ ਕੀ ਬਣੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁੱਦੇ ਉਤੇ ਫੇਲ੍ਹ ਹੋ ਚੁੱਕੀ ਹੈ। ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ। ਪੰਜਾਬ ਨੂੰ ਲਾਵਾਰਿਸ ਛੱਡ ਦਿੱਤਾ ਹੈ, ਕਿਉਂਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਚਮਕਾਉਂਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਕੰਮ ਕਰ ਰਹੇ ਹਨ।
ਹਰਸਿਮਰਤ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ ਮਿਲ ਕੇ 2015 ਤੋਂ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕੀਤਾ, ਪਰ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਪੰਜਾਬ ਦੇ ਜ਼ਰੂਰਤਮੰਦ ਲੋਕਾਂ ਦੇ ਲਈ ਯੋਜਨਾਵਾਂ ਚਲਾਈਆਂ। ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਬਹੁਤ ਜ਼ਿਆਦਾ ਵਿਕਾਸ ਹੋਇਆ ਹੈ, ਪਰ ਦੋਵੇਂ ਪਾਰਟੀਆਂ ਨੇ ਮਿਲ ਕੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਨੀਤੀ ਅਪਣਾ ਕੇ ਲੋਕਾਂ ਦੇ ਮਨਾਂ ਵਿੱਚ ਨਫ਼ਰਤ ਫੈਲਾਉਣ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਤੋਂ ਕਾਂਗਰਸ ਨੇ ਪੰਜਾਬ ਵਿੱਚ ਕੋਈ ਵਿਕਾਸ ਨਹੀਂ ਕੀਤਾ ਜਦਕਿ ਇੱਕ ਲੱਖ ਕਰੋੜ ਦਾ ਕਰਜ਼ਾ ਦਿੱਤਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵੀ ਇਹੋ ਹਾਲ ਹੈ।