ETV Bharat / state

ਮੰਗਾਂ ਨੂੰ ਲੈ ਕੇ ਮਨਰੇਗਾ ਵਰਕਰਾਂ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰਾ

ਮਨਰੇਗਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਮਾਨਸਾ ਜ਼ਿਲ੍ਹਾ ਕਚਿਹਰੀ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ (MGNREGA workers protest in Mansa ) ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਪ ਹੱਲ ਦੀ ਮੰਗ ਕੀਤੀ।

ਮਾਨਸਾ ਵਿਖੇ ਮੰਗਾਂ ਨੂੰ ਲੈਕੇ ਮਨਰੇਗਾ ਵਰਕਰਾਂ ਨੇ ਕੀਤਾ ਰੋਸ ਮੁਜ਼ਾਹਰਾ

author img

By

Published : Mar 30, 2022, 6:36 PM IST

ਮਾਨਸਾ: ਮਨਰੇਗਾ ਵਰਕਰ ਯੂਨੀਅਨ ਵੱਲੋਂ ਪਿੰਡਾਂ ਦੇ ਵਿੱਚ ਮਨਰੇਗਾ ਵਰਕਰਾਂ ਨੂੰ ਜਾਗਰੂਕ ਕਰਨ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਇਕੱਤਰਤਾ ਕਰਕੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮਨਰੇਗਾ ਦੇ ਵਿੱਚ ਵੱਡੇ ਪੱਧਰ ’ਤੇ ਘਪਲੇ ਹੋਏ ਹਨ ਅਤੇ ਇੰਨ੍ਹਾਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ। ਮਨਰੇਗਾ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਮਨਰੇਗਾ ਵਰਕਰ ਯੂਨੀਅਨ ਵੱਲੋਂ ਪਿੰਡਾਂ ਦੇ ਵਿੱਚ ਸੱਤ ਦਿਨਾਂ ਮਾਰਚ ਤੋਂ ਬਾਅਦ ਹੁਣ ਮਾਨਸਾ ਦੀ ਕਚਹਿਰੀ ਵਿਖੇ ਇਕੱਤਰਤਾ ਕਰਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ (MGNREGA workers protest in Mansa ) ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।

ਮਾਨਸਾ ਵਿਖੇ ਮੰਗਾਂ ਨੂੰ ਲੈਕੇ ਮਨਰੇਗਾ ਵਰਕਰਾਂ ਨੇ ਕੀਤਾ ਰੋਸ ਮੁਜ਼ਾਹਰਾ

ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਮਨਰੇਗਾ ਦੇ ਅਧੀਨ ਵੱਡੇ ਘਪਲੇ ਹੋਏ ਹਨ ਜਿੰਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਮਨਰੇਗਾ ਵਿੱਚ ਪਿੰਡਾਂ ’ਚੋਂ ਅਜੇ ਤੱਕ ਮਜ਼ਦੂਰਾਂ ਦੇ ਜੌਬ ਕਾਰਡ ਨਹੀਂ ਬਣਾਏ ਗਏ ਇਸ ਤੋਂ ਇਲਾਵਾ ਸਰਕਾਰ ਵੱਲੋਂ 269 ਰੁਪਏ ਮਜ਼ਦੂਰੀ ਤੈਅ ਕੀਤੀ ਗਈ ਹੈ ਜਦੋਂ ਕਿ ਕਈ ਪਿੰਡਾਂ ਵਿੱਚ ਮਨਰੇਗਾ ਦੇ ਅਧਿਕਾਰੀ 80 ਤੋਂ 100 ਰੁਪਏ ਤੱਕ ਮਜ਼ਦੂਰੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੰਚਾਇਤਾਂ ਅਤੇ ਮਨਰੇਗਾ ਦੇ ਅਧਿਕਾਰੀਆਂ ਵੱਲੋਂ ਵੱਡੇ ਘਪਲੇ ਕਰਕੇ ਮਨਰੇਗਾ ਨੂੰ ਬੰਦ ਕਰਨ ਦੀ ਕਗਾਰ ’ਤੇ ਖੜ੍ਹਾ ਕਰ ਦਿੱਤਾ ਹੈ ਉੱਥੇ ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਮਨਰੇਗਾ ਵਰਕਰ ਯੂਨੀਅਨ ਵੱਲੋਂ ਹੁਣ ਝੰਡਾ ਬੁਲੰਦ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਨਵੀਂ ਚੁਣੀ ਗਈ ਪੰਜਾਬ ਵਿੱਚ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ ਤਾਂ ਕਿ ਮਨਰੇਗਾ ਵਰਕਰਾਂ ਦੀਆਂ ਮੰਗਾਂ ’ਤੇ ਧਿਆਨ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਦੀਆਂ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਨੂੰ ਲੈ ਕੇ ਵੀ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਪੁਰਾਣੀ ਪੈਂਨਸਨ ਬਹਾਲੀ ਦੀ ਮੰਗ ਲਈ ਰੋਸ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.