ਮਾਨਸਾ: ਮਨਰੇਗਾ ਵਰਕਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿਸ਼ਵਕਰਮਾ ਭਵਨ ਵਿਖੇ ਜ਼ਿਲ੍ਹਾ ਪੱਧਰੀ ਇਕੱਤਰਤਾ ਕੀਤੀ ਗਈ ਇਸ ਇਕੱਤਰਤਾ ਨੂੰ ਸੰਬੋਧਨ ਕਰਨ ਦੇ ਲਈ ਪੰਜਾਬ ਪ੍ਰਧਾਨ ਐਡਵੋਕੇਟ ਗਗਨਦੀਪ ਕੌਰ ਫਿਲੌਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਮਨਰੇਗਾ ਵਰਕਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ ਗਿਆ।
ਇਹ ਵੀ ਪੜੋ: ਇਸ ਦੇਸ 'ਚ ਅਚਾਨਕ ਪਏ ਗੜੇ, ਟੁੱਟੇ ਕਾਰ ਦੇ ਸ਼ੀਸ਼ੇ
ਮਨਰੇਗਾ ਵਰਕਰ ਯੂਨੀਅਨ ਦੀ ਪੰਜਾਬ ਪ੍ਰਧਾਨ ਐਡਵੋਕੇਟ ਗਗਨਦੀਪ ਕੌਰ ਨੇ ਦੱਸਿਆ ਕਿ ਕੰਮ ਦੇ ਦੌਰਾਨ ਮਨਰੇਗਾ ਵਰਕਰਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਆਉਂਦੀਆਂ ਹਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹਰ ਸਮੇਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਨੂੰ ਵੀ ਸਪਤਾਹਿਕ ਛੁੱਟੀ ਹੋਣੀ ਚਾਹੀਦੀ ਹੈ ਅਤੇ ਇਸ ਤੋਂ ਇਲਾਵਾ ਜੋ ਮਹਿਲਾਵਾਂ ਮਨਰੇਗਾ ਵਿੱਚ ਕੰਮ ਕਰਦੀਆਂ ਹਨ।
ਉਹਨਾਂ ਦੇ ਲਈ ਨਾ ਤਾਂ ਕੋਈ ਸੋਚ ਦਾ ਪ੍ਰਬੰਧ ਹੈ ਅਤੇ ਨਾ ਹੀ ਕਿਸੇ ਪ੍ਰਕਾਰ ਦਾ ਹੋਰ ਪ੍ਰਬੰਧ ਹੁੰਦਾ ਹੈ ਅਤੇ ਉਨ੍ਹਾਂ ਨੂੰ ਪਾਣੀ ਵੀ ਖੁਦ ਘਰੋਂ ਲੈ ਕੇ ਜਾਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਸਰਕਾਰਾਂ ਦੇ ਧਿਆਨ ਵਿੱਚ ਵੀ ਲਿਆਂਦਾ ਹੈ, ਪਰ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਹੁਣ ਪੰਜਾਬ ਭਰ ਦੇ ਵਿੱਚ ਜ਼ਿਲ੍ਹਾ ਪੱਧਰੀ ਇਕੱਤਰਤਾ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਦੇ ਖ਼ਿਲਾਫ਼ ਅੰਦੋਲਨ ਖੜ੍ਹਾ ਕੀਤਾ ਜਾਵੇ।
ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਮਨਰੇਗਾ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਵੱਲੋਂ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਹੁਣ ਉਨ੍ਹਾਂ ਵੱਲੋਂ ਪਿੰਡ ਪਿੰਡ ਜਾ ਕੇ ਮਨਰੇਗਾ ਵਰਕਰਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪਟਿਆਲਾ ਵਿਖੇ ਮਨਰੇਗਾ ਵਰਕਰ ਯੂਨੀਅਨ ਧਰਨਾ ਦੇਣ ਦੇ ਲਈ ਮਜਬੂਰ ਹੋਣਗੇ।