ETV Bharat / state

ਮਾਨਸਾ ‘ਚ ਮਿੰਨੀ ਜੰਗਲ ਲਗਾਉਣ ਦੀ ਹੋਈ ਸ਼ੁਰੂਆਤ

ਮਾਨਸਾ ਦੇ ਵਿੱਚ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਲਈ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਲਾਕੇ ਦੇ ਵਿੱਚ ਬੂਟੇ ਲਗਾ ਕੇ ਇੱਕ ਮਿੰਨੀ ਜੰਗਲ ਤਿਆਰ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ।

ਮਾਨਸਾ ‘ਚ ਮਿੰਨੀ ਜੰਗਲ ਲਗਾਉਣ ਦੀ ਹੋਈ ਸ਼ੁਰੂਆਤ
ਮਾਨਸਾ ‘ਚ ਮਿੰਨੀ ਜੰਗਲ ਲਗਾਉਣ ਦੀ ਹੋਈ ਸ਼ੁਰੂਆਤ
author img

By

Published : Jul 7, 2021, 4:53 PM IST

ਮਾਨਸਾ: ਡੇਰਾ ਬਾਬਾ ਭਾਈ ਗੁਰਦਾਸ ਦੇ ਨਜ਼ਦੀਕ ਰਾਮਬਾਗ ਦੇ ਵਿਚ ਮਿੰਨੀ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਬੂਟੇ ਲਗਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਤੇ ਨਗਰ ਕੌਂਸਲ ਪ੍ਰਧਾਨ ਜਸਵੀਰ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿੱਥੇ ਬੂਟੇ ਲਗਾਉਣ ਦੇ ਨਾਲ ਅਸੀਂ ਆਪਣੇ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾਵਾਂਗੇ ਉਥੇ ਇਸ ਜੰਗਲ ਦੇ ਲੱਗਣ ਦੇ ਨਾਲ ਘਟ ਰਹੀ ਆਕਸੀਜਨ ਵੀ ਪੂਰੀ ਹੋਵੇਗੀ।

ਮਾਨਸਾ ‘ਚ ਮਿੰਨੀ ਜੰਗਲ ਲਗਾਉਣ ਦੀ ਹੋਈ ਸ਼ੁਰੂਆਤ

ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਕਲੱਬ ਅਤੇ ਆਸਰਾ ਕਲੱਬ ਵੱਲੋਂ ਮਿੰਨੀ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦੇ ਲਈ ਮਿੰਨੀ ਜੰਗਲ ਲਗਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਉਨ੍ਹਾਂ ਵੱਲੋਂ ਬੂਟੇ ਲਗਾ ਕੇ ਸ਼ੁਰੂਆਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਹੋਰ ਵੀ ਸੰਸਥਾਵਾਂ ਨੂੰ ਕਿਹਾ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾਉਣ ਤਾਂ ਕਿ ਅਸੀਂ ਸਾਡੇ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾ ਸਕੀਏ।

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਅਤੇ ਨਗਰ ਕੌਂਸਲ ਦੀ ਪ੍ਰਧਾਨ ਜਸਬੀਰ ਕੌਰ ਨੇ ਵੀ ਕਿਹਾ ਕਿ ਡੇਰਾ ਬਾਬਾ ਭਾਈ ਗੁਰਦਾਸ ਦੇ ਨਜ਼ਦੀਕ ਰਾਮਬਾਗ ਦੇ ਵਿੱਚ ਮਿੰਨੀ ਜੰਗਲ ਲਗਾਉਣ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਕੀਤੀ ਗਈ ਹੈ ਅਤੇ ਜਿੱਥੇ ਸਾਡੇ ਕੋਰੋਨਾ ਮਹਾਂਵਾਰੀ ਦੇ ਦੌਰਾਨ ਆਕਸੀਜਨ ਦੀ ਵੱਡੀ ਘਾਟ ਪਈ ਸੀ। ਉਨ੍ਹਾਂ ਕਿਹਾ ਕਿ ਤਾਂ ਅੱਜ ਹਰ ਇਨਸਾਨ ਨੂੰ ਜ਼ਰੂਰਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾਵੇ ਤਾਂ ਹੀ ਅਸੀਂ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾ ਸਕਦੇ ਹਾਂ।

ਇਹ ਵੀ ਪੜ੍ਹੋ:ਪਿੰਡਾਂ ਵਿੱਚ ਸਿਆਸੀ ਆਗੂਆਂ ਦੀ NO ENTRY

ETV Bharat Logo

Copyright © 2024 Ushodaya Enterprises Pvt. Ltd., All Rights Reserved.