ਮਾਨਸਾ: ਮਨਿਸਟਰੀਅਲ ਕਰਮਚਾਰੀਆਂ ਵੱਲੋਂ ਪਿਛਲੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ: ਪੁਲਿਸ ਕਾਰਵਾਈ ਨਾ ਹੋਣ 'ਤੇ ਵਿਦਿਆਰਥੀਆਂ ਨੇ ਕੱਢਿਆ ਰੋਸ ਮਾਰਚ
ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੱਤੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਹੈ ਅੱਜ ਮਾਲ ਮੰਤਰੀ ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕਰਨੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਅਤੇ ਦਫ਼ਤਰਾਂ ਦੇ ਵਿਚ ਨਵੀਂ ਭਰਤੀ ਕਰਕੇ ਮੁਲਾਜ਼ਮਾਂ ਤੇ ਪਾਇਆ ਜਾ ਰਿਹਾ ਵਾਧੂ ਬੋਝ ਘੱਟ ਕਰਨ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ ਹੁਣ ਉਹ ਪਿਛਲੇ ਦਿਨਾਂ ਤੋਂ ਕਲਮਛੋੜ ਹੜਤਾਲ ਤੇ ਚੱਲ ਰਹੇ ਹਨ, ਪਰ ਸਰਕਾਰ ਵੱਲੋਂ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਉਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ ਉਹ ਲੰਗੜਾ ਪੇ ਕਮਿਸ਼ਨ ਦਿੱਤਾ ਹੈ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।