ਮਾਨਸਾ: ਮਨਿਸਟਰੀਅਲ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਥੇ ਮੌਜੂਦ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਾਰੇ ਲਗਾ ਰਹੀ ਹੈ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਨਹੀਂ ਧਿਆਨ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਇਲਾਵਾ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਨੂੰ ਲੈ ਕੇ ਉਹ ਪ੍ਰਦਰਸ਼ਨ ਕਰ ਰਹੇ ਨੇ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ।
ਇਸ ਮੌਕੇ ਸਮੂਹ ਕਰਮਚਾਰੀਆਂ ਨੇ ਕੈਪਟਨ ਸਰਕਾਰ ਨੂੰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰੀ ਕਰਮਚਾਰੀਆਂ ਨਾਲ ਕੀਤੇ ਵਾਅਦਿਆਂ ਨੂੰ ਯਾਦ ਕਰਵਾਇਆ। ਉਨ੍ਹਾਂ ਇਸ ਮੌਕੇ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ’ਤੇ ਗੌਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ’ਚ ਉਹ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ, ਜਿਸਦੀ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਹੱਲ ਨਾ ਕੀਤੀਆਂ ਦਾ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਿਹੜੇ ਲੱਭ ਰਹੇ ਆਪਦਾ 'ਚ ਅਫਸਰ, ਅੱਜ ਹੋਣਗੇ ਬੇਨਕਾਬ: ਜਾਖੜ