ਮਾਨਸਾ:ਮਨਿਸਟਰੀਅਲ ਕਰਮਚਾਰੀਆਂ ਵੱਲੋਂ ਪਿਛਲੇ 11 ਦਿਨਾਂ ਤੋਂ ਆਪਣੀਆਂ ਮੰਗਾਂ(demands) ਨੂੰ ਲੈ ਕੇ ਪੰਜਾਬ ਸਰਕਾਰ(punjab government) ਦੇ ਖਿਲਾਫ਼ ਪ੍ਰਦਰਸ਼ਨ(protest) ਕੀਤਾ ਜਾ ਰਿਹਾ ਅਤੇ ਕਲਮ ਛੋੜ ਹੜਤਾਲ ਕੀਤੀ ਗਈ ਹੈ ਜਿਸ ਨਾਲ ਆਮ ਲੋਕਾਂ ਦੇ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ। ਅੱਜ ਤਹਿਸੀਲ ਦਫ਼ਤਰ ਦੇ ਬਾਹਰ ਕਰਮਚਾਰੀਆਂ ਵੱਲੋਂ ਧਰਨਾ ਲਗਾ ਕੇ ਪੰਜਾਬ ਸਰਕਾਰ(punjab government) ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਅਤੇ ਲਾਲ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੇ ਖ਼ਿਲਾਫ਼ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ(demands) ਵੱਲ ਧਿਆਨ ਨਹੀਂ ਦੇ ਰਹੀ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ(demands) ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨੀ ਆਦਿ ਮੰਗਾਂ ਹਨ। ਉਨ੍ਹਾਂ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਉਹ ਗਿਆਰਾਂ ਦਿਨਾਂ ਤੋਂ ਸਰਕਾਰ ਦੇ ਖਿਲਾਫ਼ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ।ਉਨ੍ਹਾਂ ਨਾਲ ਹੀ ਕਿਹਾ ਕਿ ਆਮ ਲੋਕਾਂ ਦੇ ਜਿਹੜੇ ਕੰਮ ਨੇ ਉਹ ਵੀ ਪ੍ਰਭਾਵਿਤ ਹੋ ਰਹੇ ਹਨ ਪਰ ਉਨ੍ਹਾਂ ਦਾ ਇਸ ਵਿੱਚ ਕੋਈ ਕਸੂਰ ਨਹੀਂ ਜਦੋਂਕਿ ਇਸ ਦੀ ਜ਼ਿੰਮੇਵਾਰ ਸਰਕਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਇਨ੍ਹਾਂ ਮੰਗਾਂ ਨੂੰ ਹੱਲ ਨਹੀਂ ਕਰਦੀ ਉਦੋਂ ਤੱਕ ਮੁਲਾਜ਼ਮ ਸੰਘਰਸ਼ ਜਾਰੀ ਰੱਖਣਗੇ ।
ਇਹ ਵੀ ਪੜ੍ਹੋ:AAP Punjab: ਭਗਵੰਤ ਮਾਨ ਨੇ ਆਪਣੇ ਹੀ ਅੰਦਾਜ਼ 'ਚ ਰਗੜੇ ਕੈਪਟਨ ਤੇ ਖਹਿਰਾ