ਮਾਨਸਾ: ਪੰਜਾਬ ਵਿੱਚ ਵਿਧਾਨ ਸਭਾ 2022 ਦੀਆਂ ਚੋਣਾਂ ਨੇੜੇ ਆਉਂਦਿਆ ਹੀ ਹਰ ਕੱਚੇ ਮੁਲਾਜ਼ਮ ਜਥੇਬੰਦੀਆਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਦੇ ਤਹਿਤ ਹੀ ਮਨਿਸਟਰੀਅਲ ਕਰਮਚਾਰੀ (Ministerial workers) ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ ਅਤੇ ਉਨ੍ਹਾਂ ਨੇ 7 ਨਵੰਬਰ ਤੱਕ ਸਟ੍ਰਾਈਕ ਕਰ ਦਿੱਤੀ ਹੈ।
ਕਰਮਚਾਰੀਆਂ (Ministerial workers) ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Punjab government) ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ ਵੱਲੋਂ ਹਰ ਵਾਰ ਮੁਲਾਜ਼ਮਾਂ ਦੇ ਨਾਲ ਧੋਖਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਮਨਿਸਟਰੀਅਲ ਕਰਮਚਾਰੀ (Ministerial workers) ਯੂਨੀਅਨ ਦੇ ਆਗੂ ਗੁਰਦਰਸ਼ਨ ਸਿੰਘ ਬਲਜਿੰਦਰ ਸਿੰਘ ਅਤੇ ਲਾਲ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਜਿਸਦੇ ਵਿੱਚ ਡੀ.ਏ ਦੀਆਂ ਕਿਸ਼ਤਾਂ ਜਾਰੀ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਆਦਿ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਹਰ ਵਾਰ ਅਣਗੌਲਿਆਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਹੁਣ ਉਹ ਸਮੂਹ ਪੰਜਾਬ ਦੇ ਕਰਮਚਾਰੀ (Ministerial workers) ਸਮੂਹਿਕ ਛੁੱਟੀ ਲੈ ਕੇ 7 ਨਵੰਬਰ ਤੱਕ ਹੜਤਾਲ ਤੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਵਾਰ ਸਰਕਾਰ ਲਾਰੇ ਲੱਪੇ ਦੀ ਨੀਤੀ ਅਪਣਾ ਰਹੀ ਹੈ ਅਤੇ ਕਰਮਚਾਰੀਆਂ ਦੇ ਨਾਲ ਕੀਤੇ ਵਾਅਦੇ ਭੁੱਲ ਚੁੱਕੀ ਹੈ। ਜਿਨ੍ਹਾਂ ਨੂੰ ਯਾਦ ਕਰਵਾਉਣ ਦੇ ਲਈ ਕਰਮਚਾਰੀ ਸਮੇਂ-ਸਮੇਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ (Punjab government) ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ (Punjab government) ਖ਼ਿਲਾਫ਼ ਪ੍ਰਦਰਸ਼ਨ ਹੋਰ ਤੇਜ਼ ਹੋਵੇਗਾ।
ਇਹ ਵੀ ਪੜ੍ਹੋ:- ਸ਼ਹੀਦ ਮਨਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ