ਮਾਨਸਾ: ਲੋਕਾਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ਨੂੰ ਰੁਕਣ ਅਤੇ ਮਿਲਾਵਟਖੋਰੀ ਨੂੰ ਨੱਥ ਪਾਉਣ ਲਈ ਮਾਨਸਾ ਸਿਹਤ ਵਿਭਾਗ ਵੱਲੋਂ ਮੋਬਾਇਲ ਵੈਨ ਚਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਿਹਤ ਵਿਭਾਗ ਦੀ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਮੋਬਾਇਲ ਵੈਨ ਮਾਨਸਾ ਜ਼ਿਲ੍ਹੇ ਦੇ ਪਿੰਡ ਪਿੰਡ ਜਾ ਕੇ ਦੁੱਧ ਨਾਲ ਤਿਆਰ ਹੋਣ ਵਾਲੀਆਂ ਚੀਜ਼ਾਂ ਅਤੇ ਫਾਸਟ ਫੂਡ ਦੀਆ ਵਸਤਾਂ ’ਚ ਮਿਲਾਵਟਖ਼ੋਰੀ ਦੀ ਜਾਂਚ ਕਰੇਗੀ।
ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਚਲਾਈ ਗਈ ਸਿਹਤ ਵਿਭਾਗ ਵੱਲੋਂ ਮੋਬਾਈਲ ਵੈਨ
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਈ ਵੀ ਵਿਅਕਤੀ ਇਸ ਵੈਨ ’ਤੇ ਆਪਣੀਆਂ ਚੀਜ਼ਾਂ ’ਚ ਮਿਲਾਵਟ ਨੂੰ ਚੈੱਕ ਕਰਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰੋਜ਼ਾਨਾ 200 ਟੈਸਟਾਂ ਦਾ ਟੀਚਾ ਮਿੱਥਿਆ ਗਿਆ ਹੈ ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਨੱਥ ਪਾਉਣ ਅਤੇ ਲੋਕਾਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ਨੂੰ ਰੋਕਣ ਲਈ ਇਹ ਮੋਬਾਇਲ ਵੈਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਸਤਾਂ ਵਿੱਚ ਮਿਲਾਵਟ ਦਾ ਨਤੀਜਾ ਤੁਰੰਤ ਸਾਹਮਣੇ ਆਵੇਗਾ ਤੇ ਜੋ ਵੀ ਮਿਲਾਵਟਖ਼ੋਰੀ ’ਚ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਵਿਭਾਗ ਵੱਲੋਂ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।