ETV Bharat / state

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ !

ਐਸਐਸਪੀ ਗੌਰਵ ਤੁਰਾ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਦੇ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਾਨਸਾ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ’ਤੇ ਲੈਕੇ ਆਵੇਗੀ।

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ

author img

By

Published : Jun 1, 2022, 1:17 PM IST

Updated : Jun 1, 2022, 1:34 PM IST

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਜਿਸ ਤੋਂ ਬਾਅਦ ਬੀਤੇ ਦਿਨ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਤੋਂ ਬਾਅਦ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਐਸਐਸਪੀ ਗੌਰਵ ਤੁਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਮਾਨਸਾ ਪੁਲਿਸ ਲਵੇਗੀ ਗੈਂਗਸਟਰ ਲਾਰੈਂਸ ਦਾ ਰਿਮਾਂਡ: ਦੱਸ ਦਈਏ ਕਿ ਐਸਐਸਪੀ ਗੌਰਵ ਤੁਰਾ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਦੇ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਾਨਸਾ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ’ਤੇ ਲੈਕੇ ਆਵੇਗੀ।

ਗੈਂਗਸਟਰ ਨੇ ਲਾਰੈਂਸ ਬਿਸ਼ਨੋਈ ਦਾ ਕੀਤਾ ਰੁਖ: ਉਥੇ ਹੀ ਦੂਜੇ ਪਾਸੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਤੋਂ ਪਹਿਲਾਂ ਉਸ ਵੱਲੇੋਂ ਦਿੱਲੀ ਹਾਈਕੋਰਟ ’ਚ ਸੁਰੱਖਿਆ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਵਾਪਸ ਲੈ ਲਿਆ ਗਿਆ ਹੈ।

ਇਹ ਵੀ ਪੜੋ: ਰੋ-ਰੋ ਮਾਪਿਆਂ ਨੇ ਮੂਸੇਵਾਲਾ ਦੇ ਚੁੱਗੇ ਫੁੱਲ, ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ ਪਰਿਵਾਰ

ਇੱਕ ਗ੍ਰਿਫ਼ਤਾਰ, ਪ੍ਰੋਡਕਸ਼ਨ ਵਾਰੰਟ ’ਤੇ 2 ਗੈਂਗਸਟਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੇਹਰਾਦੂਨ ਤੋਂ ਮਨਪ੍ਰੀਤ ਸਿੰਘ ਉਰਫ ਭਾਊ ਨੂੰ ਗ੍ਰਿਫ਼ਤਾਰ (Mansa police have arrested Manpreet Singh alias Bhau) ਕੀਤਾ ਹੈ। ਇਸ ਤੋਂ ਇਲਾਵਾ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਫ਼ਿਰੋਜ਼ਪੁਰ ਜੇਲ੍ਹ ਅਤੇ ਬਠਿੰਡਾ ਜੇਲ੍ਹ ਵਿੱਚ ਬੰਦ ਸਾਰਜ ਮਿੰਟੂ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।

ਇਸ ਤਰ੍ਹਾਂ ਵਾਪਸੀ ਘਟਨਾ: ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।

Last Updated : Jun 1, 2022, 1:34 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.