ਮਾਨਸਾ: ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਮੌਕੇ ਹਰ ਘਰ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਦਾ ਸੱਦਾ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਵੱਖ ਵੱਖ ਢੰਗ ਨਾਲ ਇਸ ਪ੍ਰੋਗਰਾਮ ਨੂੰ ਮਨਾਇਆ ਵੀ ਜਾ ਰਿਹਾ ਹੈ। ਦੱਸ ਦਈਏ ਕਿ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਬੱਚਿਆਂ ਨੂੰ ਘਰ ਘਰ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਅਤੇ ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਦੇ ਵਿਚ ਪੌਦੇ ਵੀ ਲਗਾਏ ਗਏ।
ਇਸ ਦੌਰਾਨ ਸਰਪੰਚ ਚਰਨ ਕੌਰ ਨੇ ਕਿਹਾ ਕਿ ਮੂਸਾ ਪਿੰਡ ਦੇ ਬੱਚੇ ਉਨ੍ਹਾਂ ਦੇ ਆਪਣੇ ਹੀ ਬੱਚੇ ਹਨ ਅਤੇ ਉਨ੍ਹਾਂ ਨੇ ਬੱਚਿਆ ਨੂੰ ਜਮਾਤ ਵਿੱਚ ਵਧੀਆ ਸਥਾਨ ਹਾਸਲ ਕਰਨ ਲਈ ਹੌਸਲਾ ਅਫਜ਼ਾਈ ਵੀ ਕੀਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਵਿੱਚ ਜੋ ਵੀ ਬੱਚੇ ਪਹਿਲੇ ਸਥਾਨ ਹਾਸਲ ਕਰਨਗੇ ਉਨ੍ਹਾਂ ਨੂੰ ਪੰਚਾਇਤ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਹਰ ਘਰ ਤਿਰੰਗਾ ਮੁਹਿੰਮ: 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸਰਕਾਰ ਵੱਲੋਂ ਭਾਰਤ ਦੇ ਹਰ ਨਾਗਰਿਕ ਨੂੰ 13 ਤੋਂ 15 ਅਗਸਤ ਤੱਕ ਆਪਣੇ ਘਰ 'ਤੇ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਗਈ। ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 'ਮਨ ਕੀ ਬਾਤ' ਦੇ 91ਵੇਂ ਐਡੀਸ਼ਨ ਵਿੱਚ ਦੇਸ਼ ਵਾਸੀਆਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ 'ਹਰ ਘਰ ਤਿਰੰਗਾ' ਮੁਹਿੰਮ ਦਾ ਜ਼ਿਕਰ ਕੀਤਾ ਅਤੇ ਲੋਕਾਂ ਨੂੰ 13 ਅਗਸਤ ਤੋਂ 15 ਅਗਸਤ ਘਰਾਂ ਵਿੱਚ ਤਿਰੰਗਾ ਲਹਿਰਾ ਕੇ ਇਸ ਅੰਦੋਲਨ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਨਾਲ ਹੀ ਪ੍ਰਧਾਨ ਮੰਤਰੀ ਨੇ 2 ਅਗਸਤ ਨੂੰ ਲੋਕਾਂ ਨੂੰ ਆਪਣੇ-ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀਆਂ ਫੋਟੋਆਂ ਨੂੰ ਤਿਰੰਗੇ ਨਾਲ ਬਦਲਣ ਦਾ ਸੱਦਾ ਦਿੱਤਾ ਸੀ।
ਇਹ ਵੀ ਪੜੋ: ਮੁਸਲਿਮ ਭਾਈਚਾਰੇ ਦੇ ਲੋਕ ਬਣਾ ਰਹੇ ਨੇ ਲੱਖਾਂ ਤਿਰੰਗੇ, ਸਤਿਕਾਰ ਵੱਜੋਂ ਜੁੱਤੀਆਂ ਉਤਾਰ ਕੇ ਕਰ ਰਹੇ ਨੇ ਕੰਮ