ETV Bharat / state

ਮਹਾਂਮਾਰੀ ਨਾਲ ਨਜਿੱਠਣ ਲਈ ਮਾਨਸਾ 'ਚ 25 ਹਜ਼ਾਰ ਤੋਂ ਵੱਧ ਕੋਰੋਨਾ ਟੈਸਟ

author img

By

Published : Sep 11, 2020, 2:01 PM IST

ਮਹਾਂਮਾਰੀ ਨਾਲ ਨਜਿੱਠਣ ਲਈ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 2,550 ਦੇ ਕਰੀਬ ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ। ਇਸ ਬਾਰੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਜਾਣਕਾਰੀ ਦਿੱਤੀ।

ਮਹਾਂਮਾਰੀ ਨਾਲ ਨਜਿੱਠਣ ਲਈ ਮਾਨਸਾ 'ਚ 25 ਹਜ਼ਾਰ ਤੋਂ ਵੱਧ ਕੋਰੋਨਾ ਟੈਸਟ
ਮਹਾਂਮਾਰੀ ਨਾਲ ਨਜਿੱਠਣ ਲਈ ਮਾਨਸਾ 'ਚ 25 ਹਜ਼ਾਰ ਤੋਂ ਵੱਧ ਕੋਰੋਨਾ ਟੈਸਟ

ਮਾਨਸਾ: ਕੋਰੋਨਾ ਮਹਾਂਮਾਰੀ ਦੇ ਦਿਨੋਂ ਦਿਨ ਵੱਧ ਰਹੇ ਮਾਮਲਿਆਂ ਨੇ ਸਰਕਾਰਾਂ ਦੀਆਂ ਚਿਤਾਂਵਾਂ ਨੂੰ ਵਧਾ ਕੇ ਰੱਖ ਦਿੱਤਾ ਹੈ। ਲੋਕਾਂ ਨੂੰ ਲਾਗ ਤੋਂ ਬਚਾਉਣ ਲਈ ਸਰਕਾਰ ਕਈ ਢੁਕਵੇ ਕਦਮ ਚੁੱਕ ਰਹੀ ਹੈ। ਇਸ ਦੇ ਤਹਿਤ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੀ ਕੋਰੋਨਾ ਟੈਸਟ ਦੀ ਗਿਣਤੀ 'ਚ ਵਾਧਾ ਕੀਤਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਸੈਂਪਲ ਲੈ ਕੇ ਟੈਸਟ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੌਜ਼ੀਟਿਵ ਮਰੀਜ਼ਾਂ ਨੂੰ ਹੁਣ ਘਰ ਵਿੱਚ ਹੀ ਆਈਸੋਲੇਟ ਹੋਣ ਦੀ ਸਲਾਹ ਦਿੱਤੀ ਜਾ ਰਹੀ ਹੈ। ਮਾਨਸਾ ਜ਼ਿਲ੍ਹੇ 'ਚ ਵੀ ਛੇ ਸੈਂਟਰਾਂ 'ਤੇ ਕੋਰੋਨਾ ਦੇ ਫ੍ਰੀ ਟੈਸਟ ਕੀਤੇ ਜਾ ਰਹੇ ਹਨ।

ਮਾਨਸਾ ਵਾਸੀ ਰਘਵੀਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਵਿੱਚ ਕੋਰੋਨਾ ਦਾ ਟੈਸਟ ਕਰਵਾਉਣ ਦੇ ਲਈ ਕੋਈ ਵੀ ਫ਼ੀਸ ਨਹੀਂ ਲਈ ਜਾ ਰਹੀ। ਇਸ ਤੋਂ ਇਲਾਵਾ ਸੈਂਪਲ ਦੇਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਡਰਨ ਦੀ ਨਹੀਂ ਸਗੋਂ ਲੜ੍ਹਨ ਦੀ ਲੋੜ ਹੈ ਅਤੇ ਸਿਵਲ ਹਸਪਤਾਲਾਂ ਦੇ ਵਿੱਚ ਇਸ ਲਈ ਸਰਕਾਰ ਵੱਲੋਂ ਪੂਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਹੋਰ ਵੀ ਲੋਕਾਂ ਨੂੰ ਕਿਹਾ ਕਿ ਉਹ ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਆਪਣੇ ਟੈਸਟ ਕਰਵਾਉਣ ਅਤੇ ਸਰਕਾਰ ਵੱਲੋਂ ਦੱਸੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਕਿ ਮਹਾਂਮਾਰੀ ਤੋਂ ਬਚਿਆ ਜਾ ਸਕੇ।

ਸਥਾਨਕ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਸੈਂਪਲ ਲੈਣ ਲਈ ਜੋ ਸੈਂਟਰ ਬਣਾਇਆ ਗਿਆ ਹੈ, ਉਸ ਦੇ ਬਾਹਰ ਕੋਈ ਵੀ ਬੋਰਡ ਨਹੀਂ ਲਗਾਇਆ ਗਿਆ ਅਜਿਹੇ 'ਚ ਟੈਸਟ ਕਰਵਾਉਣ ਆਏ ਲੋਕ ਹਸਪਤਾਲ 'ਚ ਭਟਕਦੇ ਰਹਿੰਦੇ ਹਨ। ਅਸ਼ੋਕ ਕੁਮਾਰ ਨੇ ਕਿਹਾ ਕਿ ਉਹ 1 ਘੰਟੇ ਤੋਂ ਹਸਪਤਾਲ ਦੇ ਚੱਕਰ ਲਗਾ ਰਹੇ ਹਨ, ਜਦੋਂ ਤੱਕ ਉਨ੍ਹਾਂ ਨੂੰ ਪਤਾ ਲਗਾ ਤੇ ਉਹ ਸੈਂਟਰ 'ਚ ਪਹੁੰਚੇ ਤਾਂ ਉਨ੍ਹਾਂ ਦਾ ਨੰਬਰ ਨਿਕਲ ਗਿਆ ਸੀ। ਉਨ੍ਹਾਂ ਸਿਹਤ ਵਿਭਾਗ ਨੂੰ ਅਪੀਲ ਕਰਦਿਆਂ ਕਿਹਾ ਕਿ ਹਸਪਤਾਲ ਦੇ ਬਾਹਰ ਕੋਰੋਨਾ ਟੈਸਟ ਸੈਂਟਰ ਦਾ ਬੋਰਡ ਲਗਾਇਆ ਜਾਵੇ ਅਤੇ ਚਿੰਨ੍ਹ ਲਗਾ ਕੇ ਸੈਂਟਰ ਦਾ ਪਤਾ ਦੱਸਿਆ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਹੋਵੇ।

ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2,550 ਦੇ ਕਰੀਬ ਲੋਕਾਂ ਦੇ ਟੈਸਟ ਹੋ ਚੁੱਕੇ ਹਨ। ਵਿਭਾਗ ਦੀ ਟੀਮਾਂ ਵੱਲੋਂ ਸੈਂਪਲ ਲੈਣ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 6 ਸੈਂਟਰ ਚੱਲ ਰਹੇ ਹਨ, ਜਿੱਥੇ ਕਿ ਉਨ੍ਹਾਂ ਦੀਆਂ ਟੀਮਾਂ ਲੋਕਾਂ ਦੇ ਸੈਂਪਲ ਲੈ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਟੈਸਟ ਕਿਟਾਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ ਅਤੇ ਲਗਾਤਾਰ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਇੱਕ ਹੀ ਉਪਾਅ ਹੈ, ਸਮਾਜਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਵਾਰ ਵਾਰ ਹੱਥ ਧੋਂਦੇ ਰਹਿਣਾ। ਡਾ. ਲਾਲ ਚੰਦ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ ਜਾਂ ਬੁਖਾਰ ਦੇ ਲੱਛਣ ਨਜ਼ਰ ਆਉਦੇ ਹਨ ਤਾਂ ਉਹ ਤੁਰੰਤ ਸਿਵਲ ਹਸਪਤਾਲ ਵਿੱਚ ਆ ਕੇ ਆਪਣਾ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਟੈਸਟ ਬਿਲਕੁਲ ਫ੍ਰੀ ਕੀਤੇ ਜਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.