ਮਾਨਸਾ: ਕਿਸਾਨ ਅੰਦੋਲਨ ਦੇ ਹੱਕ ਵਿੱਚ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਮਾਨਸਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਮੋਟਰਸਾਈਕਲ ਰੈਲੀ ਕੱਢੀ। ਆਪ ਨੇ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਵਿੱਚ ਮੋਟਰ ਸਾਈਕਲ ਰੈਲੀ ਕੱਢੀ।
ਜਾਣਕਾਰੀ ਦਿੰਦਿਆ, ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਜਿੱਦ ਛੱਡ ਕੇ ਛੇਤੀ ਤੋਂ ਛੇਤੀ ਕਿਸਾਨਾਂ ਦੀ ਗੱਲ ਸੁਣ ਕੇ ਕਾਲੇ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ।
ਬੁੱਧ ਰਾਮ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਲਈ ਰੈਲੀ ਕਿਸਾਨ ਅੰਦੋਲਨ ਦੇ ਹੱਕ ਵਿੱਚ ਰਮਦਿੱਤੇ ਵਾਲਾ ਕੈਂਚੀਆਂ ਤੋਂ ਸ਼ੁਰੂ ਕਰਕੇ ਸ਼ਹਿਰ ਵਿੱਚ ਦੀ ਹੁੰਦੀ ਹੋਈ ਬਾਰ੍ਹਾਂ ਹੱਟਾ ਚੌਂਕ ਵਿੱਚ ਸਮਾਪਤ ਕੀਤੀ ਗਈ।
ਇੱਥੇ ਵਰਣਨਯੋਗ ਹੈ ਕਿ ਇਹ ਰੋਸ ਰੈਲੀ ਕਿਸਾਨੀ ਝੰਡੇ ਦੇ ਹੇਠ ਹੀ ਮੋਟਰਸਾਈਕਲਾਂ ਉਤੇ ਕਿਸਾਨੀ ਝੰਡੇ ਲਗਾ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਸ਼ਾਂਤਮਈ ਢੰਗ ਨਾਲ ਕੱਢੀ।