ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਜਦੋਂ ਸਵੇਰੇ-ਸਵੇਰੇ ਜਲ ਘਰ ਤੋਂ ਪਾਣੀ ਛੱਡਿਆ ਜਾਂਦਾ ਹੈ ਤਾਂ ਪਾਈਪਾਂ ਟੁੱਟੀਆ ਹੋਣ ਕਾਰਨ ਪਾਣੀ ਸੜਕਾਂ ਅਤੇ ਗਲੀਆਂ 'ਚ ਫ਼ੈਲਦਾ ਰਹਿੰਦਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਜਲ ਵਿਭਾਗ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਜਲਦੀ ਹੀ ਪਾਈਪਾਂ ਦੀ ਮੁਰੰਮਤ ਨਾ ਕੀਤੀ ਗਈ ਤਾਂ ਦੂਸ਼ਿਤ ਪਾਣੀ ਨਾਲ ਲੋਕ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ।
ਉੱਧਰ ਪਿੰਡ ਦੇ ਸਰਪੰਚ ਨੇ ਕਿਹਾ ਕਿ ਪਿੰਡ ਵਾਲਿਆਂ ਨੇ ਮਾਮਲਾ ਧਿਆਨ 'ਚ ਲਿਆਂਦਾ ਹੈ ਤੇ ਜਲਦੀ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਇਸ ਦਾ ਹੱਲ ਕਰਵਾਇਆ ਜਾਵੇਗਾ।
ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਪਿੰਡ ਉੱਭਾ ਦੇ ਵਾਟਰ ਵਰਕਸ ਦੇ ਪਾਣੀ 'ਚ ਸੀਵਰੇਜ ਦਾ ਗੰਦਾ ਪਾਣੀ ਮਿਲਣ ਕਾਰਨ ਲਗਭਗ ਪੂਰਾ ਪਿੰਡ ਬੀਮਾਰੀਆਂ ਦਾ ਸ਼ਿਕਾਰ ਹੋ ਗਿਆ ਸੀ ਜਿਸ ਤੋਂ ਬਾਅਦ ਸਿਹਤ ਵਿਭਾਗ, ਜਲ ਸਪਲਾਈ ਵਿਭਾਗ ਤੇ ਜਿਲ੍ਹਾ ਪ੍ਰਸ਼ਾਸਨ ਹਰਕਤ 'ਚ ਆਇਆ ਸੀ। ਸ਼ਾਇਦ ਇਸ ਵਾਰ ਮੁੜ ਵਿਭਾਗ ਕਿਸੇ ਅਜਿਹੀ ਉਡੀਕ 'ਚ ਹੈ ਕਿ ਲੋਕਾਂ ਦੇ ਬੀਮਾਰ ਹੋਣ ਤੋਂ ਬਾਅਦ ਹੀ ਜਾਗੇਗਾ।