ETV Bharat / state

ਨਰਿੰਦਰ ਮੋਦੀ ਦੇ ਪੰਜਾਬ ਆਉਣ 'ਤੇ ਕਿਸਾਨਾਂ ਨੇ ਅਰਥੀ ਸਾੜ ਕੇ ਕੀਤਾ ਸਵਾਗਤ

ਪੰਜਾਬ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਵਿੱਚ ਪਹਿਲੀ ਆਮਦ 'ਤੇ ਜ਼ਿਲ੍ਹਾਂ ਮਾਨਸਾ ਦੇ ਵਿੱਚ ਵੀ ਕਿਸਾਨਾਂ ਵੱਲੋਂ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

author img

By

Published : Jan 5, 2022, 7:52 PM IST

ਨਰਿੰਦਰ ਮੋਦੀ ਦੇ ਪੰਜਾਬ ਆਉਣ 'ਤੇ ਕਿਸਾਨਾਂ ਨੇ ਅਰਥੀ ਸਾੜ ਕੇ ਕੀਤਾ ਸਵਾਗਤ
ਨਰਿੰਦਰ ਮੋਦੀ ਦੇ ਪੰਜਾਬ ਆਉਣ 'ਤੇ ਕਿਸਾਨਾਂ ਨੇ ਅਰਥੀ ਸਾੜ ਕੇ ਕੀਤਾ ਸਵਾਗਤ

ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਵਿੱਚ ਪਹਿਲੀ ਆਮਦ 'ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਜ਼ਿਲ੍ਹਾਂ ਮਾਨਸਾ ਦੇ ਵਿੱਚ ਵੀ ਕਿਸਾਨਾਂ ਵੱਲੋਂ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਕਿਸਾਨ ਯੂਨੀਅਨ ਦੇ ਸ਼ਹਿਰੀ ਪ੍ਰਧਾਨ ਸੁਖਚਰਨ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਿੱਚ ਆ ਰਹੇ ਹਨ, ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 700 ਕਿਸਾਨਾਂ ਦੀ ਮੌਤ ਦਾ ਜ਼ਿੰਮੇਵਾਰ ਹੈ, ਇਸ ਤੋਂ ਇਲਾਵਾਂ ਐਮ.ਐਸ.ਪੀ ਵੀ ਲਾਗੂ ਨਹੀਂ ਕੀਤੀ ਅਤੇ ਲਖੀਮਪੁਰ ਖੀਰੀ ਦੇ ਆਰੋਪੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ। ਜਿਸ ਦੇ ਤਹਿਤ ਕਿਸਾਨਾਂ ਵੱਲੋਂ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾਂ ਮਹਿਲਾਂ ਕਿਸਾਨ ਵਿੰਗ ਦੀ ਆਗੂ ਜਲਬੀਰ ਕੌਰ ਨੱਤ ਨੇ ਕਿਹਾ ਕਿ ਨਰਿੰਦਰ ਮੋਦੀ ਚੋਣਾਂ ਕਰਕੇ ਪੰਜਾਬ ਆਏ ਹਨ। ਇਸ ਲਈ ਨਰਿੰਦਰ ਮੋਦੀ ਸਿਰਫ਼ ਲਾਅਰੇ ਦੇਣ ਲਈ ਹੀ ਪੰਜਾਬ ਆਏ ਹਨ। ਇਸ ਤੋਂ ਇਲਾਵਾਂ ਕਿਸਾਨ ਅੰਦੋਲਨ ਵਿੱਚ 700 ਕਿਸਾਨ ਸ਼ਹੀਦ ਹੋਏ ਨਾ ਹੀ ਉਨ੍ਹਾਂ ਕਿਸਾਨਾਂ ਨੂੰ ਸ਼ਹੀਦਾਂ ਦਾ ਦਰਜ਼ਾ ਦਿੱਤਾ, ਇਸ ਤੋਂ ਇਲਾਵਾਂ ਨਾ ਹੀ ਐਮ.ਐਸ.ਪੀ ਲਾਗੂ ਕੀਤੀ ਗਈ। ਲਖੀਰਪੁਰ ਖੀਰੀ ਦੇ ਆਰੋਪੀਆਂ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਨਹੀ ਕੀਤਾ ਗਿਆ, ਇਸ ਲਈ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ:- ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਰੈਲੀ ਤੋਂ ਪਹਿਲਾ ਕਿਸਾਨਾਂ ਨੇ ਫ਼ਿਰੋਜ਼ਪੁਰ 'ਚ ਲਾਏ ਡੇਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.