ਮਾਨਸਾ: ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਉਹ ਇੱਥੇ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਪਰਿਵਾਰ ਦਾ ਦੁੱਖ ਵੰਡਾਉਣਗੇ। ਦੱਸ ਦਈਏ ਕਿ ਜੇਲ੍ਹ ਤੋਂ ਬਾਹਰ ਨਿਕਲਦੇ ਹੀ ਨਵਜੋਤ ਸਿੱਧੂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਸੀ। ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਉਹ ਮੂਸਾ ਪਿੰਡ ਜਾ ਕੇ ਹੀ ਬੋਲਣਗੇ। ਨਵਜੋਤ ਸਿੰਘ ਨੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਬਾਰੇ ਆਪਣੇ ਟਵੀਟਰ 'ਤੇ ਜਾਣਕਾਰੀ ਦਿੱਤੀ ਹੈ। ਇਸ ਮੁਲਕਾਤ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਨਾਲ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੀ ਗੱਲ ਕਰਨਗੇ।
ਸਿੱਧੂ ਦਾ ਸਿੱਧੂ ਨਾਲ ਸੀ ਪਿਆਰ: ਨਵਜੋਤ ਸਿੰਘ ਦਾ ਸਿੱਧ ਮੂਸੇਵੇਲਾ ਤੋਂ ਖਾਸ ਪਿਆਰ ਸੀ। ਕਾਂਗਰਸ 'ਚ ਸਿੱਧੂ ਮੂਸੇਵਾਲੇ ਨੂੰ ਨਵਜੋਤ ਸਿੰਘ ਸਿੱਧੂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਲੈ ਕੇ ਆਏ ਸਨ। ਸਿੱਧੂ ਨੂੰ ਚੋਣਾਂ ਵਿੱਚ ਟਿਕਟ ਵੀ ਉਨ੍ਹਾਂ ਦੇ ਕਹਿਣ 'ਤੇ ਹੀ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ੍ਹ ਜਾਣ ਦੇ 9 ਦਿਨ ਬਾਅਦ ਹੀ ਸਿੱਧੂ ਮੂਸੇਵਲਾ ਦਾ ਗੈਂਗਸਟਰਸ ਨੇ ਕਤਲ ਕਰ ਦਿੱਤਾ ਸੀ।
ਰਾਹੁਲ ਗਾਂਧੀ ਨਾਲ ਫੋਨ 'ਤੇ ਗੱਲਬਾਤ: ਨਵਜੋਤ ਸਿੱਧੂ ਦੇ ਬਾਹਰ ਆਉਣ ਦੇ ਬਾਅਦ ਐਤਵਾਰ ਨੂੰ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ।ਜਿਸ ਤੋਂ ਬਾਅਦ ਪੰਜਾਬ ਕਾਂਗਰਸ 'ਚ ਸਿੱਧੂ ਨੂੰ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਨਾਲ ਕਾਂਗਰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਸਿੱਧੂ ਦੀ ਰਿਹਾਈ ਸਮੇਂ ਖਾਂਗਸਰ ਦਾ ਕੋਈ ਵੀ ਵੱਡਾ ਲੀਡਰ ਉਨ੍ਹਾਂ ਨੂੰ ਮਿਲਣ ਨਹੀਂ ਪਹੁੰਚਿਆ ਸੀ।
ਜੇਲ ਵਿਚ ਹੋਣ ਦੇ ਕਾਰਨ ਨਹੀਂ ਮਿਲੇ ਸਨ: ਦਰਅਸਲ ਜੇਲ੍ਹ ਵਿੱਚ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲੇ ਸਨ। ਜਦਕਿ ਨਵਜੋਤ ਕੌਰ ਸਿੱਧੂ ਨੇ ਵੀ ਕਿਹਾ ਕਿ ਇਹ ਖਬਰ ਸੁਣ ਕੇ ਨਵਜੋਤ ਸਿੰਘ ਸਿੱਧੂ ਕਾਫੀ ਦੁਖੀ ਹੋਏ ਸਨ। ਜੇਲ੍ਹ ਜਾਣ ਤੋਂ ਕੁਝ ਦਿਨ ਪਹਿਲਾਂ ਹੀ ਨਵਜੋਤ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਉਠਾਏ ਸਨ।
ਜਿਸਟਿਸ ਫਾਰ ਮੂਸੇਵਾਲਾ ਨੂੰ ਬਲ ਮਿਲੇਗਾ: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬੀਤੇ ਸਾਢੇ 10 ਮਹੀਨੇ ਤੋਂ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜ ਰਹੇ ਹਨ। ਸਰਕਾਰਾਂ ਖਿਲਾਫ਼ ਮੋਰਚਾ ਵੀ ਖੋਲ੍ਹਿਆ ਪਰ ਹੁਣ ਤੱਕ ਕੋਈ ਵੀ ਠੋਸ ਕਾਰਵਾਈ ਨਹੀਂ ਹੋਈ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਦੇ ਬਾਹਰ ਆਉਣ ਨਾਲ ਜਲਦ ਹੀ ਮੂਸੇਵਾਲਾ ਨੂੰ ਇਨਸਾਫ਼ ਮਿਲੇਗਾ।
ਇਹ ਵੀ ਪੜ੍ਹੋ: Tribute to Sidhu Moosewala: ਫ੍ਰੀ ਸੇਵਾ ਕਰ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਿਹਾ ਇਹ ਆਟੋ ਚਾਲਕ