ਮਾਨਸਾ: ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿਖੇ ਮੇਨ ਬੱਸ ਸਟੈਂਡ ਤੇ ਬਣਾਏ ਗਏ ਬਾਥਰੂਮਾਂ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਵਿਧਾਇਕ ਬਿਨਾਂ ਉਦਘਾਟਨ ਕੀਤੇ ਹੀ ਵਾਪਸ ਪਰਤ ਆਏ।
ਕਿਸਾਨਾਂ ਨੇ ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੀ ਉਦੋਂ ਤੱਕ ਕਿਸੇ ਪਾਰਟੀ ਦੇ ਆਗੂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।ਨਾਜ਼ਰਸ਼ਾਹੀਆ ਦੇ ਹੋਏ ਇਸ ਵਿਰੋਧ ਦੀ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇੱਥੇ ਜਿਕਰਯੋਗ ਹੈ ਕਿ ਕਿਸਾਨਾਂ ਦੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਉਨ੍ਹਾਂ ਸਮਾਂ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਸੂਬੇ ਦੇ ਪਿੰਡਾਂ ਦੇ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।ਇਸ ਦੇ ਚੱਲਹੇ ਹੀ ਕਿਸਾਨਾਂ ਦੇ ਵੱਲੋਂ ਹੁਣ ਕਿਸੇ ਵੀ ਪਾਰਟੀ ਦੇ ਆਗੂ ਨੂੰ ਪਿੰਡਾਂ ਦੇ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ।ਦੱਸ ਦਈਏ ਕਿ ਮੁਕਤਸਰ ਸਾਹਿਬ ਦੇ ਵਿੱਚ ਕਿਸੇ ਸਮਾਗਮ ਦੇ ਵਿੱਚ ਪਹੁੰਚੇ ਕਾਂਗਰਸ ਵਿਧਾਇਕ ਰਾਜਾ ਵੜਿੰਗ ਨੂੰ ਵੀ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਸੀ।ਇਸ ਦੌਰਾਨ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਆਗੂ ਉਨ੍ਹਾਂ ਦੇ ਪਿੰਡ ਵਿੱਚ ਦਾਖਲ ਹੋਇਆ ਤਾਂ ਇਸਦੇ ਨਤੀਜੇ ਗਲਤ ਨਿਕਲਣਗੇ।