ਮਾਨਸਾ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਪੰਜ ਰੋਜ਼ਾ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਦੇ ਵਿਚ ਦੂਸਰੇ ਦਿਨ ਕਿਸਾਨਾਂ ਵੱਲੋਂ ਜ਼ਿਲ੍ਹਾ ਕੰਪਲੈਕਸ ਦਾ ਘਿਰਾਓ ਕਰਨ ਦੇ ਡਰ ਵਜੋਂ ਅਧਿਕਾਰੀ ਅਤੇ ਕਰਮਚਾਰੀ ਦਫ਼ਤਰਾਂ ਨੂੰ ਤਾਲੇ ਲਾ ਕੇ ਰਫੂਚੱਕਰ ਹੋ ਚੁੱਕੇ ਹਨ। ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਦੇ ਲਈ ਪਰੇਸ਼ਾਨ ਹੋਣਾ ਪੈ ਰਿਹਾ ਹੈ।
ਜ਼ਿਲ੍ਹਾ ਕੰਪਲੈਕਸ ਦੇ ਵਿੱਚ ਆਪਣੇ ਕੰਮਕਾਰ ਦੇ ਲਈ ਆਏ ਵਿਅਕਤੀ ਗੁਰਜੰਟ ਸਿੰਘ ਅਤੇ ਕਾਕਾ ਸਿੰਘ ਨੇ ਦੱਸਿਆ ਕਿ ਉਹ ਆਪਣੇ ਕੰਮਕਾਜ ਦੇ ਲਈ ਆਏ ਸਨ ਪਰ ਜ਼ਿਲ੍ਹਾ ਕੰਪਲੈਕਸ ਦੇ ਵਿੱਚ ਸਾਰੇ ਹੀ ਦਫ਼ਤਰਾਂ ਨੂੰ ਤਾਲੇ ਲੱਗੇ ਹੋਣ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਹੋ ਰਹੀ ਹੈ ਅਤੇ ਉਨ੍ਹਾਂ ਦੱਸਿਆ ਕਿ ਨਾਂ ਤਾਂ ਅਧਿਕਾਰੀਆਂ ਵੱਲੋਂ ਕਿਸੇ ਤਰ੍ਹਾਂ ਸੂਚਿਤ ਕੀਤਾ ਗਿਆ ਹੈ ਕਿ ਅੱਜ ਦਫਤਰ ਬੰਦ ਰਹਿਣਗੇ ਅਤੇ ਨਾ ਹੀ ਗਜ਼ਟਿਡ ਛੁੱਟੀ (Gazetted leave) ਹੈ ਪਰ ਲੋਕਾਂ ਨੂੰ ਇਸ ਸੰਬੰਧੀ ਪਰੇਸ਼ਾਨੀ ਹੋ ਰਹੀ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਤੁਰੰਤ ਕੰਮਕਾਰ ਦੇ ਲਈ ਆਏ ਲੋਕਾਂ ਦੇ ਕੰਮਕਾਜ ਕੀਤੇ ਜਾਣ ਤਾਂ ਕਿ ਉਨ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ।ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਲੋਕਾਂ ਦਾ ਕਹਿਣਾ ਹੈ ਕਿ ਅਸੀਂ ਆਪਣਾ ਕੰਮ ਕਰਵਾਉਣ ਲਈ ਆਇਆ ਸੀ ਪਰ ਦਫ਼ਤਰ ਬੰਦ ਹੋਣ ਕਾਰਨ ਖੁਜਲ ਹੋਣਾ ਪੈ ਰਿਹਾ ਹੈ।
ਇਹ ਵੀ ਪੜੋ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਕੀਆਂ ਰੇਲਾਂ, ਯਾਤਰੀ ਪਰੇਸ਼ਾਨ