ETV Bharat / state

ਬਰਨਾਲਾ: 19 ਜਨਵਰੀ ਨੂੰ ਸਰਕਾਰੀ ਵਿੱਦਿਅਕ ਤੇ ਹੋਰ ਅਦਾਰੇ ਰਹਿਣਗੇ ਬੰਦ - Mansa Updates

ਆਜ਼ਾਦੀ ਘੁਲਾਟੀਏ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਸਾਲਾਨਾ ਬਰਸੀ ਦੇ ਚੱਲਦਿਆਂ ਬਰਨਾਲਾ ਵਿੱਚ 19 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ।

Shaheed Sewa Singh Thikriwal
ਬਰਨਾਲਾ
author img

By

Published : Jan 8, 2021, 8:34 PM IST

ਬਰਨਾਲਾ: ਭਾਰਤ ਦੀ ਆਜ਼ਾਦੀ ਲਈ ਆਵਾਜ਼ ਬੁਲੰਦ ਕਰਨ ਵਾਲੇ ਆਜ਼ਾਦੀ ਘੁਲਾਟੀਏ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਸਾਲਾਨਾ ਬਰਸੀ 19, 20 ਅਤੇ 21 ਜਨਵਰੀ ਨੂੰ ਮਨਾਈ ਜਾਂਦੀ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਵਿੱਚ 19 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਰਨਾਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਤੇਜ਼ ਪ੍ਰਤਾਪ ਸਿੰਘ ਫੂਲਕਾ ਵਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Shaheed Sewa Singh Thikriwal
ਤੇਜ਼ ਪ੍ਰਤਾਪ ਸਿੰਘ ਫ਼ੂਲਕਾ, ਡਿਪਟੀ ਕਮਿਸ਼ਨਰ ਬਰਨਾਲਾ।

ਜ਼ਿਲ੍ਹਾ ਮੈਜਿਸਟ੍ਰੇਟ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ ਜਿਸ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ 19 ਜਨਵਰੀ ਨੂੰ ਸਾਰੇ ਸਰਕਾਰੀ ਵਿੱਦਿਅਕ ਅਤੇ ਬਾਕੀ ਸਰਕਾਰੀ ਅਦਾਰੇ ਬੰਦ ਰਹਿਣਗੇ।

ਜੇਲ੍ਹ 'ਚ ਸ਼ਹੀਦ ਹੋਏ ਸੀ ਸੇਵਾ ਸਿੰਘ ਠੀਕਰੀਵਾਲਾ

ਦੱਸਣਯੋਗ ਹੈ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਵਲੋਂ ਅੰਗਰੇਜ਼ਾਂ ਦੇ ਰਾਜ ਸਮੇਂ ਦੇਸ਼ ਦੀ ਆਜ਼ਾਦੀ ਲਈ ਮੋਹਰੀ ਰੋਲ ਅਦਾ ਕੀਤਾ ਗਿਆ ਹੈ। ਉਹ ਸਿੰਘ ਸਭਾ ਲਹਿਰ, ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਮੈਂਬਰ ਰਹੇ। ਉਹ ਪਰਜ਼ਾ ਮੰਡਲ ਲਹਿਰ ਦੇ ਸੰਸਥਾਪਕ ਸਨ ਜਿਸ ਰਾਹੀਂ ਸ਼ਹੀਦ ਸੇਵਾ ਸਿੰਘ ਨੇ ਅੰਗਰੇਜ਼ਾਂ ਦੇ ਨਾਲ-ਨਾਲ ਰਜਵਾੜਾਸ਼ਾਹੀ ਸਿਸਟਮ ਵਿਰੁੱਧ ਵੀ ਆਵਾਜ਼ ਚੁੱਕੀ। ਕਈ ਵਾਰ ਉਨ੍ਹਾਂ ਨੂੰ ਅੰਗਰੇਜ਼ਾਂ ਅਤੇ ਪਟਿਆਲਾ ਰਿਆਸਤ ਵਲੋਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਅਤੇ ਉਨ੍ਹਾਂ ’ਤੇ ਤਸ਼ੱਦਦ ਕੀਤਾ ਗਿਆ। ਜੇਲ ਵਿੱਚ ਹੋਏ ਗੈਰ ਮਨੁੱਖੀ ਵਿਤਕਰੇ ਕਾਰਨ ਸ਼ਹੀਦ ਸੇਵਾ ਸਿੰਘ ਨੇ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਲਗਾਤਾਰ ਸਿਹਤ ਵਿਗੜਦੀ ਗਈ। 64 ਦਿਨਾਂ ਦੀ ਭੁੱਖ ਹੜਤਾਲ ਉਪਰੰਤ ਸ਼ਹੀਦ ਸੇਵਾ ਸਿੰਘ 1935 ਈਸਵੀਂ ਦੀ 19 ਅਤੇ 20 ਜਨਵਰੀ ਦੀ ਰਾਤ ਨੂੰ ਸ਼ਹਾਦਤ ਪ੍ਰਾਪਤ ਕਰ ਗਏ।

ਇਸ ਬਰਸੀ ਮੌਕੇ ਸਿਆਸੀ ਨੇਤਾਵਾਂ ਦਾ ਬਾਇਕਾਟ: ਪਿੰਡ ਵਾਸੀ

ਸ਼ਹੀਦ ਸੇਵਾ ਸਿੰਘ ਦੀ ਬਰਸੀ ਸਬੰਧੀ ਪਿੰਡ ਠੀਕਰੀਵਾਲਾ ਵਾਸੀਆਂ ਵਲੋਂ ਹਰ ਵਰ੍ਹੇ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਇਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਂਦੇ ਹਨ ਅਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਸਮਾਗਮ ਦੇ ਦੂਜੇ ਅਤੇ ਤੀਜੇ ਦਿਨ ਸਿਆਸੀ ਪਾਰਟੀਆਂ ਦੇ ਆਗੂ ਸੰਬੋਧਨ ਕਰਦੇ ਰਹੇ ਹਨ, ਪਰ ਇਸ ਵਾਰ ਖੇਤੀ ਕਾਨੂੰਨਾਂ ਦੇ ਚੱਲ ਰਹੇ ਸੰਘਰਸ਼ ਕਰਕੇ ਪਿੰਡ ਵਾਸੀਆਂ ਵਲੋਂ ਬਰਸੀ ਸਮਾਗਮ ਵਿੱਚ ਕਿਸੇ ਵੀ ਸਿਆਸੀ ਨੇਤਾਵਾਂ ਨੂੰ ਨਾ ਵੜਨ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਮੁੱਦੇ 'ਤੇ ਸੁਖਬੀਰ ਬਾਦਲ ਦੇ ਕੈਪਟਨ ਨੂੰ ਤਿੱਖੇ ਸਵਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.