ਮਾਨਸਾ: ਇੱਥੋਂ ਦੇ ਪਿੰਡ ਵੀਰੇ ਵਾਲਾ ਡੋਗਾਰਾ ਦੇ ਗਲਵਾਨ ਘਾਟੀ ਵਿੱਚ ਚੀਨੀ ਫੌਜ ਨਾਲ ਲੜਾਈ ਵਿੱਚ ਸ਼ਹੀਦ ਹੋਏ ਗੁਰਤੇਜ ਸਿੰਘ ਦੀ ਪਹਿਲੀ ਬਰਸੀ ਉੱਤੇ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਗੁਰਤੇਜ ਸਿੰਘ ਛੋਟੀ ਉਮਰ ਵਿੱਚ 12 ਚੀਨੀ ਫੌਜ ਨੂੰ ਮੌਤ ਦੇ ਘਾਟ ਉਤਾਰ ਕੇ ਸ਼ਹਾਦਤ ਦਾ ਜਾਮ ਪੀ ਗਿਆ ਸੀ। ਉਨ੍ਹਾਂ ਦੀ ਸ਼ਹਾਦਤ 'ਤੇ ਪੰਜਾਬ ਸਰਕਾਰ ਨੇ ਪਰਿਵਾਰ ਦੇ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਪਰ ਪਰਿਵਾਰ ਨੂੰ ਜਿੱਥੇ ਆਪਣੇ ਪੁੱਤਰ ਦੀ ਸ਼ਹਾਦਤ ਉੱਤੇ ਫਕਰ ਹੈ ਉੱਥੇ ਹੀ ਉਸ ਦੀ ਕਮੀ ਨੂੰ ਮਹਿਸੂਸ ਕਰ ਰਹੇ ਹਨ।
ਸ਼ਹੀਦ ਜਵਾਨ ਦੇ ਪਰਿਵਾਰ ਦੇ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਸ਼ਹਾਦਤ ਦੇ ਚਲਦੇ ਉਨ੍ਹਾਂ ਨੂੰ ਗਰਵ ਮਹਿਸੂਸ ਹੁੰਦਾ ਹੈ ਮਗਰ ਇੱਕ ਬੇਟੇ ਦੀ ਕਮੀ ਹਮੇਸ਼ਾ ਖਟਕਦੀ ਰਹੇਗੀ। ਸ਼ਹੀਦ ਦੇ ਭਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਨਾਲ ਜੋ ਵੀ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਹੈ ਪਿੰਡ ਦੇ ਵਿਕਾਸ ਲਈ 25 ਲੱਖਾਂ ਰੁਪਏ ਦਿੱਤੇ ਸਨ ਜਿਸ ਦੇ ਲਈ ਪਿੰਡ ਵਿੱਚ ਵਿਕਾਸ ਕਾਰਜ ਸ਼ੁਰੂ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਵਿਵਾਦ: ਤਿੰਨ ਮੈਂਬਰੀ ਕਮੇਟੀ ਦੀ ਰਾਹੁਲ ਗਾਂਧੀ ਦੇ ਨਾਲ ਮੁੜ ਮੀਟਿੰਗ
ਦੂਜੇ ਪਾਸੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬੇਸ਼ੱਕ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰ ਦਿੱਤੇ ਪਰ ਅੱਜ ਵੀ ਪਿੰਡ ਵਿੱਚ ਕੋਈ ਸਹੂਲਤ ਨਹੀਂ ਹੈ। ਜਿੱਥੇ ਤੱਕ ਪਿੰਡ ਲਈ ਕੋਈ ਬਸ ਸਰਵਿਸ ਦਾ ਰੂਟ ਨਹੀਂ ਜਿਸ ਦੇ ਚਲਦੇ ਪਿੰਡ ਵਾਸੀਆਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਵੀ ਕੋਈ ਸਹੂਲਤ ਨਹੀਂ ਹੈ।