ETV Bharat / state

ਦੀਵਾਲੀ ਮੌਕੇ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਸਿੱਧੂ ਦੇ ਸਮਾਰਕ 'ਤੇ ਜਗਾਈ ਜਾਵੇਗੀ ਮਿਸਾਲ

author img

By

Published : Oct 23, 2022, 7:35 PM IST

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਦੀਵਾਲੀ ਦੇ ਦਿਨ ਚਾਰੇ ਧਰਮਾਂ ਦੇ ਵਿਅਕਤੀ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਇਕੋ ਸਮੇਂ ਮਿਸਾਲ ਜਗਾ ਮੂਸੇ ਵਾਲਾ ਨੂੰ ਸ਼ਰਧਾਂਜਲੀ ਦੇਣਗੇ।

Etv Bharat
Etv Bharat

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala ) ਦੇ ਸਮਾਰਕ 'ਤੇ ਦੀਵਾਲੀ ਦੇ ਦਿਨ ਚਾਰੇ ਧਰਮਾਂ ਦੇ ਵਿਅਕਤੀ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਇਕੋ ਸਮੇਂ ਮਿਸਾਲ ਜਗਾ ਮੂਸੇ ਵਾਲਾ ਨੂੰ ਸ਼ਰਧਾਂਜਲੀ ਦੇਣਗੇ। ਇਸ ਦੇ ਨਾਲ ਹੀ ਸਿੱਧੂ ਦੇ ਸਮਾਰਕ 'ਤੇ ਵੈਰਾਗ ਮਈ ਕੀਰਤਨ ਕੀਤਾ ਜਾਵੇਗਾ।

ਦੀਵਾਲੀ ਮੌਕੇ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਸਿੱਧੂ ਦੇ ਸਮਾਰਕ 'ਤੇ ਜਗਾਈ ਜਾਵੇਗੀ ਮਿਸਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮੂਸਾ ਪਿੰਡ ਵੱਲੋਂ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਵੀ ਕੀਤੀ ਗਈ ਹੈ ਕੋਈ ਵੀ ਆਪਣੇ ਘਰਾਂ ਤੇ ਦੀਪਮਾਲਾ ਨਹੀਂ ਕਰੇਗਾ ਨਾ ਹੀ ਪਟਾਖੇ ਚਲਾਵੇਗਾ। ਉਥੇ ਹੀ ਸਿੱਧੂ ਮੂਸੇ ਵਾਲਾ ਦੀ ਟੀਮ ਵੱਲੋਂ ਵੀ ਸਿੱਧੂ ਦੀ ਸਮਾਰਕ 'ਤੇ ਪਹੁੰਚ ਕੇ ਐਲਾਨ ਕੀਤਾ ਗਿਆ ਹੈ ਕਿ ਦੀਵਾਲੀ ਦੇ ਦਿਨ 3 ਵਜੇ ਤੋਂ ਲੈ ਕੇ 6 ਵਜੇ ਤੱਕ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਹੱਥਾਂ 'ਚ ਤਖ਼ਤੀਆਂ ਫੜ ਕੇ ਸਮਾਰਕ ਦੇ ਕੋਲ ਬੈਠਣਗੇ।

ਹਿੰਦੂ ਸਿੱਖ ਮੁਸਲਿਮ ਈਸਾਈ ਚਾਰੋਂ ਧਰਮਾਂ ਦੇ ਵਿਅਕਤੀ ਇੱਕੋ ਸਮੇਂ ਮਿਸਾਲ ਜਗਾ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕਰਨਗੇ। ਇਸ ਤੋਂ ਇਲਾਵਾ ਵਿਰਾਗਮਈ ਕੀਰਤਨ ਵੀ ਕੀਤਾ ਜਾਵੇਗਾ। ਮੂਸੇ ਵਾਲਾ ਦੀ ਟੀਮ ਨੇ ਦੱਸਿਆ ਕਿ ਮਾਨਸਾ ਹਲਕੇ ਦੇ ਵਿੱਚ ਪੰਚਾਇਤਾਂ ਵੱਲੋਂ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਕੀਤਾ ਹੈ। ਮੂਸੇ ਵਾਲਾ ਦੀ ਸਮਾਰਕ ਤੇ ਵੀ ਪਹੁੰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਪ੍ਰਸੰਸਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਾਰ ਕਾਲੀ ਦੀਵਾਲੀ ਮਨਾਉਣ ਤਾਂ ਕਿ ਅਸੀਂ ਪੰਜਾਬ ਸਰਕਾਰ ਦਾ ਵਿਰੋਧ ਕਰ ਸਕਣ। ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਇਕ ਪਹਿਲ ਕਦਮੀ ਕਰੀਏ।

ਇਹ ਵੀ ਪੜ੍ਹੋ:- ਮੂਸੇਵਾਲਾ ਕਤਲ ਮਾਮਲਾ: ਮਾਨਸਾ ਦੇ ਕਈ ਪਿੰਡਾਂ 'ਚ ਮਨਾਈ ਜਾਵੇਗੀ ਕਾਲੀ ਦੀਵਾਲੀ, ਜਾਣੋ ਕਿਉਂ ?

ETV Bharat Logo

Copyright © 2024 Ushodaya Enterprises Pvt. Ltd., All Rights Reserved.