ਮਾਨਸਾ: ਜ਼ਿਲ੍ਹੇ ਦੇ ਵਾਸੀਆਂ ਲਈ ਸ਼ੁੱਕਰਵਾਰ ਨੂੰ ਰਾਹਤ ਭਰੀ ਖਬਰ ਆਈ ਹੈ ਕਿਉਂਕਿ ਜ਼ਿਲ੍ਹੇ ਨਾਲ ਸਬੰਧਤ ਅੱਜ ਇੱਕ ਮਹਿਲਾ ਨੇ ਕੋਰੋਨਾ ਖ਼ਿਲਾਫ਼ ਜੰਗ ਜਿੱਤ ਲਈ ਹੈ। ਇਸ ਮੌਕੇ ਸਿਵਲ ਹਸਪਤਾਲ ਦੇ ਸਟਾਫ਼ ਨੇ ਠੀਕ ਹੋਣ 'ਤੇ ਮਹਿਲਾ ਨੂੰ ਹਾਰ ਪਹਿਨਾ ਕੇ ਅਤੇ ਤਾੜੀਆਂ ਨਾਲ ਉਸ ਦਾ ਸਵਾਗਤ ਕੀਤਾ।
ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਵਾਲੀ ਮਹਿਲਾ ਨੇ ਕਿਹਾ ਕਿ ਉਸ ਨੂੰ ਸਿਵਲ ਹਸਪਤਾਲ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਈ ਅਤੇ ਸਿਵਲ ਹਸਪਤਾਲ ਵੱਲੋਂ ਉਸ ਨੂੰ ਸਾਰੀਆਂ ਸੁਵਿਧਾਵਾਂ ਉਪਲੱਬਧ ਕਰਵਾਈਆਂ ਗਈਆਂ ਹਨ ਅਤੇ ਉਹ ਹੁਣ ਬਿਲਕੁਲ ਤੰਦਰੁਸਤ ਹੈ।
ਇਸ ਮੌਕੇ ਸਿਵਲ ਹਸਪਤਾਲ ਦੇ ਐਸਐਮਓ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਸਿਵਲ ਹਸਪਤਾਲ ਦੇ ਵਿੱਚ ਕੋਰੋਨਾ ਦੇ 13 ਪੌਜ਼ੀਟਿਵ ਮਾਮਲੇ ਆਏ ਸਨ, ਜਿਨ੍ਹਾਂ ਵਿੱਚੋਂ 4 ਮਰੀਜ਼ ਕੋਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਕੇ ਆਪਣੇ ਘਰ ਜਾ ਚੁੱਕੇ ਹਨ ਅਤੇ ਉਨ੍ਹਾਂ ਕੋਲ ਹੁਣ ਸਿਵਲ ਹਸਪਤਾਲ ਦੇ ਵਿੱਚ ਮਹਿਜ਼ 9 ਮਰੀਜ਼ ਰਹਿ ਚੁੱਕੇ ਹਨ ਜੋ ਬਿਲਕੁਲ ਤੰਦਰੁਸਤ ਹਨ। ਉਮੀਦ ਹੈ ਕਿ ਉਨ੍ਹਾਂ ਨੂੰ ਵੀ ਜਲਦ ਹੀ ਘਰ ਭੇਜਿਆ ਜਾਵੇਗਾ।
ਇਹ ਵੀ ਪੜੋ: ਆਪ' ਨੇ 'ਮੈਂ ਵੀ ਮਨਜੀਤ ਸਿੰਘ ਹਾਂ' ਮੁਹਿੰਮ ਕੀਤੀ ਸ਼ੁਰੂ, ਭਗਵੰਤ ਮਾਨ ਨੇ ਘਰ ਦੇ ਬਾਹਰ ਕੀਤਾ ਪ੍ਰਦਰਸ਼ਨ
ਉੱਥੇ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਆਪਣੇ ਘਰਾਂ 'ਚ ਰਹਿਣ ਤਾਂ ਕਿ ਜਲਦ ਹੀ ਮਾਨਸਾ ਜ਼ਿਲ੍ਹੇ ਨੂੰ ਕੋਰੋਨਾ ਪੌਜ਼ੀਟਿਵ ਤੋਂ ਮੁਫਤ ਕੀਤਾ ਜਾਵੇ।