ਮਾਨਸਾ: ਵਿਧਾਨਸਭਾ 2022 (2022 Assembly elections) ਦੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਜਿੱਥੇ ਕਾਂਗਰਸ ਪਾਰਟੀ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਨਿੱਤ ਨਵੇਂ ਐਲਾਨ ਕਰਕੇ ਲੋਕਾਂ ਵਿੱਚ ਆਪਣੀ ਵੱਖਰੀ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਹੀ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਰੋਲ ਅਦਾ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਸਰਪੰਚ ਜਗਦੀਪ ਸਿੰਘ, ਸਰਪੰਚ ਚਰਨਜੀਤ ਸਿੰਘ ਅਤੇ ਸਰਪੰਚ ਜਸਬੀਰ ਸਿੰਘ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly elections) ਵਿੱਚ ਪੰਚਾਇਤਾਂ ਅਹਿਮ ਰੋਲ ਅਦਾ ਕਰਨਗੀਆਂ ਕਿਉਂਕਿ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਜਿੱਥੇ ਪੰਚਾਇਤਾਂ ਵੱਲੋਂ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਹਨ ਉੱਥੇ ਹੀ ਨਵੇਂ ਬਣੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਪਿੰਡਾਂ ਦੇ ਵਿਕਾਸ ਅਤੇ ਸ਼ਹਿਰਾਂ ਨੂੰ ਲੈ ਕੇ ਨਿੱਤ ਨਵੇਂ ਐਲਾਨ ਕਰ ਰਹੇ ਹਨ। ਸਰਪੰਚਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਹਿਚਾਣ ਬਣਾ ਲਈ ਗਈ ਹੈ। ਇਸ ਦੌਰਾਨ ਸਰਪੰਚਾਂ ਨੇ ਦੱਸਿਆ ਕਿ ਪਿੰਡਾਂ ਦੇ ਵਿੱਚ ਮਨਰੇਗਾ ਦੇ ਤਹਿਤ ਵਿਕਾਸ ਹੋਇਆ ਹੈ। ਨਾਲ ਹੀ ਉਨ੍ਹਾਂ ਇਹ ਵੀ ਮੰਨਿਆ ਹੈ ਕਿ ਫੰਡਾਂ ਦੀ ਘਾਟ ਥੋੜ੍ਹੀ ਰਹੀ ਹੈ।
ਉਨ੍ਹਾਂ ਕਿਹਾ ਕਿ ਬੇਸ਼ੱਕ ਕੋਰੋਨਾ ਦੀ ਮਹਾਮਾਰੀ ਦੇ ਦੌਰਾਨ ਪੰਚਾਇਤਾਂ ਦੇ ਕੰਮ ਘੱਟ ਹੋਏ ਹਨ ਪਰ ਮਨਰੇਗਾ ਦੇ ਵਿੱਚ ਪਿੰਡਾਂ ਦਾ ਵਿਕਾਸ ਹੋਇਆ ਹੈ ਉੱਥੇ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਰਨ ਦਾ ਮੌਕਾ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਫੰਡ ਜਾਰੀ ਕਰੇ।
ਇਹ ਵੀ ਪੜ੍ਹੋ:ਸਿੱਖਿਆ ਮੰਤਰੀ ਨੇ ਸਿੱਖਿਆ ਸ਼ਾਸਤਰੀਆਂ ਨਾਲ ਕੀਤੀ ਪਹਿਲੀ ਮੀਟਿੰਗ